ਵੱਡੀ ਖ਼ਬਰ : ਆਈਲੈਂਡ ਏਅਰਪੋਰਟ ‘ਤੇ ਬੰਬ ਦੀ ਧਮਕੀ ਤੋਂ ਬਾਅਦ ਉਡਾਣਾਂ ਨੂੰ ਕੀਤਾ ਮੁਅੱਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ 'ਚ ਟੋਰਾਂਟੋ ਦੇ ਆਈਲੈਂਡ ਏਅਰਪੋਰਟ ਤੇ ਬੰਬ ਦੀ ਧਮਕੀ ਤੋਂ ਬਾਅਦ ਉਡਾਣਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਯਾਤਰੀਆਂ ਨੂੰ ਬਾਹਰ ਕੱਢਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਮਾਮਲੇ 'ਚ ਪੁਲਿਸ ਨੇ 2 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਦੱਸਿਆ ਜਾ ਰਿਹਾ ਕਿ ਹਵਾਈ ਅੱਡੇ ਦੇ ਫੈਰੀ ਟਰਮੀਨਲ ਕੋਲ ਪੁਲਿਸ ਨੂੰ ਇਕ ਵਿਸਫੋਟਕ ਯੰਤਰ ਮਿਲਣ ਦੀ ਸੂਚਨਾ ਤੋਂ ਬਾਅਦ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ ।

ਪੁਲਿਸ ਨੇ ਟਵੀਟ ਕੀਤਾ ਕਿ ਅਸੀਂ ਇਕ ਵਿਸਫੋਟਕ ਯੰਤਰ ਨਾਲ ਨਜਿੱਠਣ ਲਈ ਕੰਮ ਕਰ ਰਹੇ ਹਾਂ। ਇਸ ਮਾਮਲੇ ਨੂੰ ਲੈ ਕੇ 2 ਰਿਹਾਇਸ਼ੀ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਰਨਵੇਅ ਬੰਦ ਕਰ ਦਿੱਤਾ ਗਿਆ ਹੈ, ਏਅਰ ਕੈਨੇਡਾ ਦੀਆਂ ਉਡਾਣਾਂ ਨੂੰ ਮੋੜ ਦਿੱਤਾ ਗਿਆ ਹੈ ।