ਪਿਤਾ ਹਿੱਕ ਨਾਲ ਲਾਈ ਬੈਠਾ ਪੁੱਤ ਸਿੱਧੂ ਦੇ ਫੁੱਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਬਾਲੀਵੁੱਡ ਦੀਆਂ ਹਸਤੀਆਂ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ। ਸਿੱਧੂ ਮੂਸੇ ਵਾਲੇ ਦੇ ਮਾਤਾ ਪਿਤਾ ਗਾਇਕ ਦੇ ਫੁੱਲ ਚੁਗੇ ਗਏ।

ਸਿੱਧੂ ਮੂਸੇਵਾਲਾ ਦੀ ਮਾਂ ਰੋਂਦੀ ਹੋਈ ਕਹਿ ਰਹੀ ਹੈ ਕਿ ‘ਮੇਰੇ ਛੇ ਫੁੱਟੇ ਪੁੱਤ ਨੂੰ ਨਿੱਕੀ ਜਿਹੀ ਢੇਰੀ ਬਣਾ ਤਾ ਦੁਸ਼ਮਣਾਂ ਨੇ'। ਅਸਥੀਆਂ ਲੈ ਕੇ ਉਨ੍ਹਾਂ ਦਾ ਪਰਿਵਾਰ ਸ੍ਰੀ ਕੀਰਤਪੁਰ ਸਾਹਿਬ ਦੇ ਲਈ ਰਵਾਨਾ ਹੋ ਚੁੱਕਿਆ ਹੈ, ਜਿੱਥੇ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਨੂੰ ਪ੍ਰਵਾਹਿਤ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਦੇ ਪਿਤਾ ਹਿੱਕ ਨਾਲ ਸਿੱਧੂ ਮੂਸੇਵਾਲਾ ਦੇ ਫੁੱਲ ਲਾਈ ਬੈਠਾ ਸੀ।