6 ਮਹੀਨਿਆਂ ‘ਚ ਪਹਿਲਾ ਵਾਰ GST ਦਾ ਅੰਕੜਾ 10 ਹਜ਼ਾਰ ਕਰੋੜ ਦੇ ਪਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 6 ਮਹੀਨਿਆਂ 'ਚ ਪਹਿਲਾ ਵਾਰ 10604 ਕਰੋੜ ਰੁਪਏ GST ਵਸੂਲੇ ਹਨ। ਜਿਸ ਨਾਲ ਸੂਬੇ ਵਲੋਂ GST ਲਾਗੂ ਹੋਣ ਤੋਂ ਬਾਅਦ ਇਹ 6 ਮਹੀਨਿਆਂ 'ਚ 10 ਹਜ਼ਾਰ ਦਾ ਅੰਕੜਾ ਪਾਰ ਕੀਤਾ ਗਿਆ ਹੈ । ਉਨ੍ਹਾਂ ਨੇ ਕਿਹਾ ਕਿ GSTਵਿੱਚ 22.6 ਫੀਸਦੀ ਦੀ ਵਾਧਾ ਦਰ ਦਰਜ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਵਿੱਤੀ ਸਾਲ ਦੇ ਪਹਿਲੇ 6 ਮਹੀਨਿਆਂ ਦੌਰਾਨ 8650 ਕਰੋੜ ਰੁਪਏ ਦੀ GST ਉਗਰਾਹੀ ਹੋਈ ਸੀ। ਜਦਕਿ ਹੁਣ ਸੂਬੇ ਨੇ ਕੁੱਲ 10604 ਕਰੋੜ ਰੁਪਏ ਦੀ GST ਉਗਰਾਹੀ ਨਾਲ 1954 ਕਰੋੜ ਰੁਪਏ ਹੋਰ ਕਮਾਏ ਗਏ ਹਨ । ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਨੇ ਵਿੱਤੀ ਸਾਲ 2022-23 ਲਈ ਆਪਣੇ ਪਹਿਲੇ ਬਜਟ ਵਿੱਚ 20,550 ਕਰੋੜ ਰੁਪਏ ਦੀ GST ਉਗਰਾਹੀ ਦਾ ਅਨੁਮਾਨ ਲਗਾਇਆ ਹੈ।