ਪੀਯੂ ਦੇ ਕੇਂਦਰੀਕਰਨ ਖ਼ਿਲਾਫ਼ ਸੰਘਰਸ਼ ਕਮੇਟੀ ਗਠਿਤ

by jaskamal

ਨਿਊਜ਼ ਡੈਸਕ : ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖ਼ਿਲਾਫ਼ ਤੇ ’ਵਰਸਿਟੀ ਨੂੰ ਬਚਾਉਣ ਲਈ ਚੱਲ ਰਹੇ ਮੌਜੂਦਾ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਐੱਸਐੱਫਐੱਸ ਦੇ ਸੱਦੇ 'ਤੇ ਅੱਜ ਚੰਡੀਗੜ੍ਹ 'ਚ ਮੀਟਿੰਗ ਹੋਈ। ਮੀਟਿੰਗ 'ਚ ਵਿਦਿਆਰਥੀ, ਮਜ਼ਦੂਰ, ਕਿਸਾਨ ਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ ਤੇ ‘ਪੰਜਾਬ ਯੂਨੀਵਰਸਿਟੀ ਬਚਾਓ ਸੰਘਰਸ਼ ਹਮਾਇਤ ਕਮੇਟੀ’ ਦਾ ਗਠਨ ਕੀਤਾ ਗਿਆ।

ਹਰਮਨਦੀਪ ਸਿੰਘ (ਐੱਸ.ਐੱਫ.ਐੱਸ.) ਅਤੇ ਪਰਮਜੀਤ ਸਿੰਘ ਮੰਡ (ਦਲ ਖਾਲਸਾ) ਨੂੰ ਇਸ ਕਮੇਟੀ ਦਾ ਕੋਆਰਡੀਨੇਟਰ ਲਾਇਆ ਗਿਆ ਹੈ ਜੋ ਵਿਦਿਆਰਥੀਆਂ ਤੇ ਹੋਰ ਜਥੇਬੰਦੀਆਂ ਨਾਲ ਤਾਲਮੇਲ ਕਰਨਗੇ।