ਅਸਾਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਤਰੁਣ ਗੋਗੋਈ ਦਾ ਦੇਹਾਂਤ

by simranofficial

ਗੁਹਾਟੀ (ਐਨ .ਆਰ .ਆਈ ਮੀਡਿਆ) : ਅਸਾਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਤਰੁਣ ਗੋਗੋਈ ਦੀ ਸੋਮਵਾਰ ਨੂੰ ਗੁਹਾਟੀ ਵਿੱਚ ਦੇਹਾਂਤ ਹੋ ਗਿਆ। ਉਹ 86 ਸਾਲਾਂ ਦੇ ਸਨ। ਰਾਜ ਦੇ ਸਿਹਤ ਮੰਤਰੀ ਹੇਮੰਤ ਬਿਸਵਾ ਨੇ ਇਹ ਜਾਣਕਾਰੀ ਦਿੱਤੀ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਸਣੇ ਕਾਂਗਰਸ ਨੇਤਾਵਾਂ ਨੇ ਤਰੁਣ ਗੋਗੋਈ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ।

ਤਰੁਣ ਗੋਗੋਈ ਦੀ ਦੇਹ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਮੰਗਲਵਾਰ ਨੂੰ ਸ਼ੰਕਰਦੇਵ ਕਲਾਖੇਤਰ 'ਚ ਰੱਖੀ ਜਾਵੇਗੀ। ਉਨ੍ਹਾਂ ਦਾ ਪੂਰੀ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਕੋਰੋਨਾ ਇਨਫੈਕਟਡ 84 ਸਾਲਾ ਕਾਂਗਰਸ ਆਗੂ ਦਾ ਇਲਾਜ ਗੁਹਾਟੀ ਮੈਡੀਕਲ ਕਾਲਜ 'ਚ ਚੱਲ ਰਿਹਾ ਸੀ।

ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਗੋਗੋਈ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਅਤੇ ਡਾਕਟਰਾਂ ਤੋਂ ਜਾਣਕਾਰੀ ਲੈਣ ਲਈ ਜੀਐਮਸੀਐਚ ਪਹੁੰਚੇ। ਰਾਜ ਦੇ ਸਿਹਤ, ਵਿੱਤ, ਸਿੱਖਿਆ ਆਦਿ ਮਾਮਲਿਆਂ ਬਾਰੇ ਮੰਤਰੀ ਡਾ. ਹਿਮੰਤ ਵਿਸ਼ਵਸ਼ਰਮਾ ਨੇ ਦੱਸਿਆ ਕਿ ਜੀਐਮਸੀਐਚ ਦੇ ਸੁਪਰਡੈਂਟ ਨੇ ਰਸਮੀ ਤੌਰ ‘ਤੇ ਤਰੁਣ ਗੋਗੋਈ ਦੀ ਮੌਤ ਬਾਰੇ ਜਾਣਕਾਰੀ ਦਿੱਤੀ।