ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ

ਨਿਊਜ਼ ਡੈਸਕ (ਜਸਕਮਲ) : ਦੇਸ਼ ਭਰ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਕਾਰਨ ਸਰਕਾਰ ਤੇ ਪ੍ਰਸ਼ਾਸਨ ਇਸ ਮਹਾਮਾਰੀ ਨਾਲ ਨਜਿੱਠਣ ਲਈ ਕਈ ਹਦਾਇਤਾਂ ਤੇ ਨਿਰਦੇਸ਼ ਜਾਰੀ ਕਰਦੇ ਹਨ। ਬਾਵਜੂਦ ਇਸ ਦੇ ਕੋਰੋਨਾ ਦਾ ਮਹਾਮਾਰੀ ਰੁਕਣ ਦਾ ਨਾਂ ਨਹੀਂ ਲੈ ਰਹੀ ਤੇ ਬਹੁਤ ਤੇਜ਼ੀ ਨਾਲ ਫੈਲ ਰਹੀ ਹੈ।

ਇਸੇ ਤਹਿਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਪਰੋਟ ਕੋਰੋਨਾ ਪਾਜ਼ੇਟਿਵ ਆਈ ਹੈ। ਉਨ੍ਹਾਂ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ‘ਚ ਜੋ ਵੀ ਵਿਅਕਤੀ ਮੇਰੇ ਸੰਪਰਕ ‘ਚ ਆਇਆ ਹੈ, ਉਹ ਖੁਦ ਨੂੰ ਆਈਸੋਲੇਟ ਕਰ ਲਵੇ। ਉਹ ਖੁਦ ਵੀ ਘਰ ‘ਚ ਆਈਸੋਲੇਟ ਹੋ ਗਏ ਹਨ।