ਸਾਬਕਾ ਮੁੱਖ ਮੰਤਰੀ ਚੰਨੀ ਦੀ ਭਰਜਾਈ ਨੇ SMO ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਦੀ ਸਖ਼ਤੀ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਭਾਬੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਸਾਬਕਾ CM ਦੇ ਭਰਾ ਡਾ. ਮਨੋਹਰ ਸਿੰਘ ਦੀ ਪਤਨੀ ਦਾ ਡਾ. ਮਨਿੰਦਰ ਕੌਰ ਨੇ ਨੌਕਰੀ ਤੋਂ ਅਸਤੀਫਾ ਦਿੱਤਾ ਹੈ। ਉਹ ਖਰੜ ਦੇ ਸਿਵਲ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫਸਰ ਦੇ ਅਹੁਦੇ ਤੇ ਤਾਇਨਾਤ ਹਨ।

ਜਿਕਰਯੋਗ ਹੈ ਕਿ ਬੀਤੀ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਦੇ ਵਤੀਰੇ ਤੋਂ ਤੰਗ ਆ ਕੇ ਡਾ. ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜਿਆ ਸੀ। ਦੱਸ ਦੀਏ ਕਿ ਸਿਹਤ ਮੰਤਰੀ ਹਸਪਤਾਲ ਦਾ ਦੌਰਾ ਕਰਨ ਆਏ ਸੀ ਜਦੋ ਉਹ ਚਮੜੀ ਰੋਗ ਦੇ ਹਸਪਤਾਲ ਵਿੱਚ ਪਹੁੰਚੇ ਤਾਂ ਉਨ੍ਹਾਂ ਨੂੰ ਗੰਦਗੀ ਦੇਖ ਕੇ ਗੁਸਾ ਆ ਗਿਆ ਸੀ। ਕਿਉਂਕਿ ਮੰਜੇ ਤੇ ਉਲੀ ਪਈ ਦੇਖ ਕੇ ਸਿਹਤ ਮੰਤਰੀ ਨੇ ਡਾ ਰਾਜ ਬਹਾਦਰ ਨੂੰ ਜਬਰਦਸਤੀ ਲੇਟਣ ਲਈ ਮਜਬੂਰ ਕਰ ਦਿੱਤਾ। ਡਾ. ਰਾਜ ਬਹਾਦਰ ਨੇ 40 ਸਾਲਾਂ ਤਕ ਉੱਚ ਅਧਿਕਾਰੀ ਤੇ ਸੇਵਾਵਾ ਨਿਭਾਇਆ ਹਨ।