ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਚੰਨੀ ਦੀ ਰਾਹੁਲ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ 'ਚ ਪਏ ਕਲੇਸ਼ 'ਤੇ ਵਿਚਾਰ-ਚਰਚਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ 'ਚ ਕਾਂਗਰਸ ਦੀ ਪ੍ਰਧਾਨਗੀ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਲੈ ਕੇ ਵੀ ਗੱਲਬਾਤ ਕੀਤੀ ਗਈ ਹੈ।

More News

NRI Post
..
NRI Post
..
NRI Post
..