ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੂੰ ਅਪੀਲ, ਨਹੀਂ ਚਾਹੀਦੀ ਪੈਨਸ਼ਨ

by jaskamal

ਨਿਊਜ਼ ਡੈਸਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਸਾਬਕਾ ਵਿਧਾਇਕ ਵਜੋਂ ਮਿਲਦੀ ਪੈਨਸ਼ਨ ਲੈਣ ਤੋਂ ਮਨ੍ਹਾਂ ਕਰ ਦਿੱਤਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਆਗੂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਲਿਖਤੀ ਰੂਪ ਵਿੱਚ ਵੀ ਵਿਧਾਨ ਸਭਾ ਦੇ ਸਪੀਕਰ ਨੂੰ ਭੇਜੀ ਗਈ ਹੈ।