ਅਜਨਾਲਾ ਪੁਲਿਸ ਥਾਣੇ ‘ਚ ਵਾਪਰੀ ਘਟਨਾ ਨੂੰ ਲੈ ਕੇ ਸਾਬਕਾ CM ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀ ਅਜਨਾਲਾ ਪੁਲਿਸ ਥਾਣੇ 'ਚ ਵਾਪਰੀ ਘਟਨਾ ਨੂੰ ਲੈ ਕੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਅਮਨ ਸ਼ਾਤੀ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਅਜਨਾਲਾ ਵਿਖੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਲੋਂ ਪੁਲਿਸ ਥਾਣੇ ਨੂੰ ਘੇਰਾ ਪਾਉਣਾ 'ਤੇ ਪੁਲਿਸ ਮੁਲਜ਼ਮਾਂ ਨਾਲ ਕੁੱਟਮਾਰ ਕਰਨ ਨਾਲ ਸਪਸ਼ੱਟ ਹੋ ਗਿਆ ਕਿ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਬਿਲਕੁੱਲ ਵਿਗੜ ਗਈ ਹੈ।

ਭਾਜਪਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਕੌਮੀ ਸੁਰੱਖਿਆ ਲਈ ਠੀਕ ਨਹੀ ਹਨ। ਖਾਸ ਕਰ ਜਦੋ ਪਾਕਿਸਤਾਨ ਅਜਿਹੀ ਸਥਿਤੀ ਨੂੰ ਹੱਲਾਸ਼ੇਰੀ ਦੇਣ ਤੇ ਇਸ ਦਾ ਸ਼ੋਸ਼ਣ ਕਰਨ ਲਈ ਤਿਆਰ ਹੈ । ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਪ੍ਰਦਰਸ਼ਨ ਵਾਲੀ ਥਾਂ ਲਿਜਾਉਣ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ ।

ਜ਼ਿਕਰਯੋਗ ਹੈ ਕਿ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਵਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਵੱਡੀ ਗਿਣਤੀ 'ਚ ਅਜਨਾਲਾ ਜਾਣਗੇ ਤੇ ਪੁਲਿਸ ਵਲੋਂ ਤੂਫ਼ਾਨ ਖ਼ਿਲਾਫ਼ ਕੀਤੇ ਮਾਮਲੇ ਦਰਜ਼ ਦਾ ਵਿਰੋਧ ਕਰਨਗੇ। ਇਸ ਪ੍ਰਦਰਸ਼ਨ ਦੌਰਾਨ SSP ਸਤਿੰਦਰ ਸਿੰਘ ਨਾਲ ਜਥੇਬੰਦੀ ਦੀ ਮੀਟਿੰਗ ਵੀ ਹੋਈ ਤੇ ਜਥੇਬੰਦੀ ਨੇ ਪੁਲਿਸ ਨੂੰ 1 ਘੰਟੇ ਦਾ ਅਲਟੀਮੇਟਮ ਦਿੱਤਾ ਕਿ ਤੂਫ਼ਾਨ ਸਿੰਘ ਨੂੰ ਛੱਡ ਦਿੱਤਾ ਜਾਵੇ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਤੂਫ਼ਾਨ ਨੂੰ ਛੱਡਿਆ ਜਾਵੇ ਤੇ ਪਰਚੇ ਨੂੰ ਰੱਦ ਕੀਤਾ ਜਾਵੇ । ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੇ ਲੋਕਾਂ ਨੂੰ ਸ਼ਾਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ।