ਸਾਬਕਾ CM Captain ਨੇ ਲੰਡਨ ‘ਚ ਕਰਵਾਈ ਰੀੜ ਦੀ ਹੱਡੀ ਦੀ ਸਰਜਰੀ

by jaskamal

ਨਿਊਜ਼ ਡੈਸਕ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੰਡਨ 'ਚ ਰੀੜ ਦੀ ਹੱਡੀ ਦੀ ਸਫਲ ਸਰਜਰੀ ਹੋਈ। ਕੈਪਟਨ ਅਮਰਿੰਦਰ ਸਿੰਘ ਨੂੰ ਸੋਮਵਾਰ ਨੂੰ ਛੁੱਟੀ ਮਿਲਣ ਦੀ ਸੰਭਾਵਨਾ ਹੈ। ਮਹਾਰਾਣੀ ਪ੍ਰਨੀਤ ਕੌਰ ਵੀ ਲੰਡਨ 'ਚ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੈ। ਆਪ੍ਰੇਸ਼ਨ ਹੋਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਦੇ ਇਕ ਨਿੱਜੀ ਕਮਰੇ 'ਚ ਭੇਜ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਕਾਫੀ ਸਮੇਂ ਤੋਂ ਰੀੜ ਦੀ ਹੱਡੀ ਦੀ ਸਮੱਸਿਆ ਨਾਲ ਜੂਝ ਰਹੇ ਸਨ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਜਾ ਕੇ ਰੀੜ ਦੀ ਹੱਡੀ ਦੀ ਸਫਲ ਸਰਜਰੀ ਕਰਵਾ ਲਈ ਹੈ।