ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚੇ ਸਿਰਸਾ ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਿਰਸਾ ਵਿਖੇ ਸੀਨੀਅਰ ਨੇਤਾ ਵੀਰਭਾਨ ਮਹਿਤਾ ਦੇ ਘਰ ਪਹੁੰਚੇ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਕੋਂ ਇਕ ਪਾਰਟੀ ਹੈ ਜਿਸ ਨੇ ਪੰਜਾਬ ਦੇ ਵਿਰਸੇ ਨੂੰ ਸੰਭਾਲਿਆ ਹੈ।

ਪ੍ਰਕਾਸ਼ ਸਿੰਘ ਬਾਦਲ ਨੇ ਕੇਜਰੀਵਾਲ ਨੂੰ ਲੈ ਕੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਬਾਹਰ ਦੀ ਪਾਰਟੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਪਾਰਟੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹੀ ਪਾਰਟੀ ਮੀਟਿੰਗ ਕਰੇਗੀ ਅਤੇ ਤੈਅ ਕੀਤਾ ਜਾਵੇਗਾ ਕਿ ਗਠਜੋੜ ਕਰਨਾ ਹੈ ਜਾਂ ਨਹੀ। ਉਨ੍ਹਾਂ ਦਾ ਕਹਿਣਾ ਹੈ ਕਿ ਖੇਤੀ ਕਾਲੇ ਕਾਨੂੰਨਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਵਿਰੋਧ ਕੀਤਾ ਅਤੇ ਭਾਜਪਾ ਨਾਲ ਗੱਠਜੋੜ ਕੀਤਾ ਹੈ।