1984 Anti Sikh Riots ਦੇ ਇਕ ਹੋਰ ਮਾਮਲੇ ‘ਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਖਿਲਾਫ ਦੰਗੇ ਭੜਕਾਉਣ ਤੇ ਕਤਲ ਦੇ ਦੋਸ਼ ਆਇਦ

by jaskamal

 ਨਿਊਜ਼ ਡੈਸਕ (ਜਸਕਮਲ) : 1984 ਸਿੱਖ ਦੰਗੇ (1984 Anti Sikh Riots) ਮਾਮਲੇ 'ਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨਵੀਂ ਮੁਸੀਬਤ 'ਚ ਫਸ ਗਏ ਹਨ। ਦਿੱਲੀ ਦੀ ਇਕ ਅਦਾਲਤ ਨੇ ਦੋ ਲੋਕਾਂ ਦੇ ਕਤਲ ਕੇਸ 'ਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਸਰਦਾਰ ਜਸਵੰਤ ਸਿੰਘ ਤੇ ਸਰਦਾਰ ਤਰੁਣ ਦੀਪ ਸਿੰਘ ਨੂੰ 1984 ਦੇ ਸਿੱਖ ਦੰਗਿਆਂ ਦੌਰਾਨ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ 'ਚ ਸ਼ਹੀਦ ਕਰ ਦਿੱਤਾ ਗਿਆ ਸੀ।

ਵਧੀਕ ਸੈਸ਼ਨ ਜੱਜ ਐੱਮਕੇ ਨਾਗਪਾਲ ਨੇ ਸੱਜਣ ਕੁਮਾਰ ਖ਼ਿਲਾਫ਼ ਕਤਲ ਤੇ ਦੰਗੇ ਭੜਕਾਉਣ ਦੇ ਦੋਸ਼ ਤੈਅ ਕੀਤੇ ਹਨ। ਅਦਾਲਤ ਨੇ ਸੱਜਣ ਕੁਮਾਰ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 147, 149, 148, 302, 308, 323, 395, 397, 427, 436, 440 ਤਹਿਤ ਦੰਗਾ, ਕਤਲ ਤੇ ਡਕੈਤੀ ਦੇ ਦੋਸ਼ ਤੈਅ ਕੀਤੇ ਹਨ।

ਸੁਪਰੀਮ ਕੋਰਟ ਨੇ ਮੈਡੀਕਲ ਆਧਾਰ 'ਤੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਜ਼ਿਕਰਯੋਗ ਹੈ ਕਿ ਸਿੱਖ ਦੰਗਿਆਂ ਦੇ ਇਕ ਮਾਮਲੇ 'ਚ ਅਦਾਲਤ ਵੱਲੋਂ ਦੋਸ਼ੀ ਸਾਬਤ ਹੋਣ ਤੋਂ ਬਾਅਦ ਸੱਜਣ ਕੁਮਾਰ ਸਜ਼ਾ ਕੱਟ ਰਿਹਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਸੀ ਕਿ 1 ਨਵੰਬਰ 1984 ਨੂੰ ਕੁਮਾਰ ਦੀ ਅਗਵਾਈ ਵਾਲੀ ਭੀੜ ਨੇ ਦੋ ਲੋਕਾਂ ਨੂੰ ਜ਼ਿੰਦਾ ਸਾੜ ਦਿੱਤਾ ਸੀ। ਉਸ ਨੇ ਦੋਸ਼ ਲਾਇਆ ਕਿ ਕੁਮਾਰ ਨੇ “ਭੜਕੀ ਭੀੜ ਨੂੰ ਭੜਕਾਇਆ”। ਸ਼ਿਕਾਇਤਕਰਤਾਵਾਂ ਨੇ ਇਹ ਵੀ ਦੋਸ਼ ਲਾਇਆ ਕਿ ਭੀੜ ਨੇ ਉਨ੍ਹਾਂ ਦੇ ਘਰ ਨੂੰ ਵੀ ਅੱਗ ਲਗਾ ਦਿੱਤੀ ਸੀ।