ਸਾਬਕਾ ਕ੍ਰਿਕਟਰ ਦੇ ਪਿਤਾ ਗ੍ਰਿਫ਼ਤਾਰ, ਜਾਣੋ ਕਾਰਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਭਾਰਤੀ ਕ੍ਰਿਕਟਰ ਨਮਨ ਓਝਾ ਦੇ ਪਿਤਾ ਨੂੰ 2013 'ਚ ਬੈਂਕ ਫੰਡਾਂ ਦੇ ਘਪਲੇ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਨਮਨ ਦੇ ਪਿਤਾ 'ਤੇ ਬੈਂਕ ਮੈਨੇਜਰ ਰਹਿੰਦੇ 1.25 ਕਰੋੜ ਰੁਪਏ ਦੇ ਘਪਲੇ ਦਾ ਦੋਸ਼ ਹੈ। ਦੱਸ ਦਈਏ ਕਿ ਉਨ੍ਹਾਂ ਦੇ ਤਬਾਦਲੇ ਤੋਂ ਬਾਅਦ ਓਝਾ ਨੂੰ ਬੈਂਕ ਆਫ਼ ਮਹਾਰਾਸ਼ਟਰ ਦੀ ਸ਼ਾਖਾ ਦਾ ਮੈਨੇਜਰ ਬਣਾ ਦਿੱਤਾ ਗਿਆ ਸੀ । ਉਸ ਨੇ ਹੋਰ ਮੁਲਾਜ਼ਮਾਂ ਨਾਲ ਮਿਲ ਕੇ 34 ਫਰਜ਼ੀ ਖਾਤੇ ਖੋਲ੍ਹੇ।

ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੇ ਬਾਕੀ ਸਾਰੇ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਵੀਕੇ ਓਝਾ, ਜੋ ਫਰਾਰ ਸੀ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ 'ਤੇ ਧੋਖਾਧੜੀ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਾਇਆ ਗਿਆ ਸੀ ਤੇ ਉਦੋਂ ਤੋਂ ਹੀ ਵੀਕੇ ਓਝਾ ਫਰਾਰ ਚੱਲ ਰਹੇ ਸਨ।