ਸਾਬਕਾ DGP ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ , ਹਾਈਕੋਰਟ ਤੋਂ ਮਿਲੀ ਰਾਹਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਸੁਣਵਾਈ ਦੌਰਾਨ ਕੋਰਟ ਨੂੰ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਮਾਮਲੇ 'ਚ ਸੈਣੀ ਨੂੰ ਗ੍ਰਿਫ਼ਤਾਰ ਕਰਨ ਦੀ ਲੋੜ ਨਹੀਂ ਹੈ। ਹਾਈਕੋਰਟ ਨੇ ਸੈਣੀ ਦੀ ਅਪੀਲ ਸਵੀਕਾਰ ਕਰਦੇ ਹੋਏ ਉਨ੍ਹਾਂ 'ਤੇ ਮੋਹਾਲੀ ਵਿਜੀਲੈਂਸ ਵੱਲੋਂ ਦਰਜ ਮਾਮਲੇ 'ਚ ਜਾਂਚ ਵਿਜੀਲੈਂਸ ਤੋਂ ਲੈ ਕੇ ਨਵੀਂ ਗਠਿਤ ਐੱਸ. ਆਈ. ਟੀ. ਨੂੰ ਸੌਂਪ ਦਿੱਤੀ ਹੈ।

ਸੁਮੇਧ ਸੈਣੀ ਦੀ ਲਾਕਅੱਪ 'ਚ ਰਹਿੰਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਤੋਂ ਬਾਅਦ ਬਲੌਂਗੀ ਥਾਣੇ 'ਚ ਦਰਜ ਐੱਫ. ਆਈ. ਆਰ. 'ਚ ਜੇਕਰ ਸੈਣੀ ਦਾ ਨਾਂ ਜੋੜਿਆ ਜਾਂਦਾ ਹੈ ਤਾਂ ਉਸ ਕੇਸ 'ਚ ਵੀ ਸੈਣੀ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਇਕ ਹਫ਼ਤੇ ਦਾ ਨੋਟਿਸ ਦੇਣਾ ਹੋਵੇਗਾ ਅਤੇ ਉਕਤ ਮਾਮਲੇ ਦੀ ਜਾਂਚ ਵੀ ਐੱਸ. ਆਈ. ਟੀ. ਹੀ ਕਰੇਗੀ।