ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਜ਼ਮਾਨਤ ਨਹੀਂ ਮਿਲੀ। ਸਿੰਗਲਾ ਦੀ ਪਟੀਸ਼ਨ 'ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਸਿੰਗਲਾ ਦੇ ਵਕੀਲ ਨੇ ਕਿਹਾ ਕਿ ਉਸ ਕੋਲੋਂ ਕੋਈ ਪੈਸਾ ਬਰਾਮਦ ਨਹੀਂ ਹੋਇਆ ਹੈ।

ਸਿੰਗਲਾ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਜੇਲ੍ਹ ਬੰਦ ਹਨ। ਹਾਈਕੋਰਟ ਨੇ ਕਿਹਾ ਕਿ ਉਹ ਸਰਕਾਰ ਦਾ ਪੱਖ ਦੇਖ ਕੇ ਫੈਸਲਾ ਦੇਣਗੇ। ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।

ਜਿਕਰਯੋਗ ਹੈ ਕਿ ਡਾ.ਵਿਜੇ ਸਿੰਗਲਾ ਨੂੰ CM ਮਾਨ ਨੇ ਬਰਖਾਸਤ ਕੀਤਾ ਸੀ। ਉਨ੍ਹਾਂ ਕਿਹਾ ਕਿ ਸਿੰਗਲਾ ਖ਼ਿਲਾਫ਼ ਕਮਿਸ਼ਨ ਦੀ ਮੰਗ ਕਰਨ ਦੇ ਸਬੂਤ ਮਿਲੇ ਹਨ। ਜਿਸ ਦੀ ਕਾਲ ਰਿਕਾਰਡਿੰਗ ਵੀ ਉਸ ਕੋਲ ਆ ਗਈ। ਉਨ੍ਹਾਂ ਨੇ ਮੰਤਰੀ ਨੂੰ ਬੁਲਾਇਆ ਤੇ ਪੁੱਛਿਆ ਕਿ ਕੀ ਇਹ ਉਸਦੀ ਆਵਾਜ਼ ਹੈ? ਜਦੋਂ ਮੰਤਰੀ ਸਿੰਗਲਾ ਨੇ ਹਾਂ ਕਰ ਦਿੱਤੀ ਤਾਂ ਮਾਨ ਨੇ ਉਨ੍ਹਾਂ ਨੂੰ ਮੰਤਰੀ ਮੰਡਲ 'ਚੋਂ ਬਰਖਾਸਤ ਕਰ ਦਿੱਤਾ।