ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਦਮਸ਼੍ਰੀ ਚਰਨਜੀਤ ਸਿੰਘ ਦਾ ਹੋਇਆ ਦੇਹਾਂਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਭਾਰਤੀ ਟੀਮ ਦੇ ਕਪਤਾਨ ਰਹੇ ਹਾਕੀ ਖਿਡਾਰੀ ਚਰਨਜੀਤ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ 92 ਸਾਲ ਦੇ ਸਨ। ਉਨ੍ਹਾਂ ਵੀਰਵਾਰ ਸਵੇਰੇ ਊਨਾ ਸਥਿਤ ਆਪਣੇ ਘਰ 'ਚ ਆਖਰੀ ਸਾਹ ਲਿਆ ਅਤੇ ਸਵੇਰੇ ਪੰਜ ਵਜੇ ਉਨ੍ਹਾਂ ਦੀ ਮੌਤ ਹੋ ਗਈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਊਨਾ ਜ਼ਿਲਾ ਹੈੱਡਕੁਆਰਟਰ ਦੇ ਪੀਰਨੀਗਾਹ ਰੋਡ 'ਤੇ ਰਹਿੰਦਾ ਸਨ। ਉਨ੍ਹਾਂ ਦਾ ਜਨਮ 3 ਫਰਵਰੀ 1931 ਨੂੰ ਊਨਾ 'ਚ ਹੋਇਆ ਸੀ। ਉਹ ਇੱਕ ਸਾਬਕਾ ਭਾਰਤੀ ਹਾਕੀ ਖਿਡਾਰੀ ਅਤੇ 1964 ਸਮਰ ਓਲੰਪਿਕ ਹਾਕੀ ਟੀਮ ਦਾ ਕਪਤਾਨ ਸਨ। ਉਨ੍ਹਾਂ ਦੀ ਅਗਵਾਈ 'ਚ ਭਾਰਤੀ ਟੀਮ ਨੇ 1964 ਟੋਕੀਓ ਓਲੰਪਿਕ 'ਚ ਸੋਨ ਤਮਗਾ ਜਿੱਤਿਆ ਸੀ।