ਸਾਬਕਾ IPS ਲਾਲਪੁਰਾ ਨੇ CM Mann ਤੇ kejriwal ਨੂੰ ਮਾਣਹਾਨੀ ਦਾ ਭੇਜਿਆ ਨੋਟਿਸ

by jaskamal

 ਨਿਊਜ਼ ਡੈਸਕ: ਸਾਬਕਾ IPS ਇਕਬਾਲ ਸਿੰਘ ਲਾਲਪੁਰਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਨੋਟਿਸ 'ਚ ਇਹ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਸ਼ੇਅਰ ਕੀਤੀ ਹੈ ਜਿਸ 'ਚ ਭ੍ਰਿਸ਼ਟਾਚਾਰ ਕਰਨ ਵਾਲਿਆ ਦੀਆਂ ਫੋਟੋਆ ਪ੍ਰਕਾਸ਼ਿਤ ਕੀਤੀਆ ਹਨ ਜਿਸ 'ਚ ਇਕਬਾਲ ਸਿੰਘ ਲਾਲਪੁਰਾ ਦੀ ਫੋਟੋ ਵੀ ਲਗਾਈ ਹੈ। ਇਕਬਾਲ ਸਿੰਘ ਲਾਲਪੁਰਾ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਤੇ ਉਸ ਖਿਲਾਫ਼ ਝੂਠਾ ਪ੍ਰਚਾਰ ਕਰਕੇ ਉਸ ਨੂੰ ਭ੍ਰਿਸ਼ਟਾਚਾਰੀ ਦੱਸਿਆ ਜਾ ਰਿਹਾ ਹੈ।

 ਇਕਬਾਲ ਸਿੰਘ ਲਾਲਪੁਰਾ ਨੇ ਦਾਅਵਾ ਕੀਤਾ ਹੈ ਕਿ ਉਸ ਦਾ ਅਕਸ਼ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਖਿਲਾਫ਼ ਸੋਸ਼ਲ ਮੀਡੀਆ ਤੇ ਅਫਵਾਹਾਂ ਫੈਲਾਈਆ ਜਾ ਰਹੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੋਸਟ 'ਚ ਮੈਨੂੰ ਭ੍ਰਿਸ਼ਟਾਚਾਰੀ ਤੇ ਸਾਬਕਾ ਜੰਗਲਾਤ ਮੰਤਰੀ ਵੀ ਦੱਸਿਆ ਗਿਆ ਹੈ।