ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਰਟਰਜ਼ ‘ਚ ਸ਼ਿਫ਼ਟ ਕੀਤਾ

by mediateam

ਨਵੀਂ ਦਿੱਲੀ (Vikram Sehajpal) : ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਆਗੂ ਮਹਿਬੂਬਾ ਮੁਫ਼ਤੀ ਨੂੰ ਸ੍ਰੀਨਗਰ ਦੇ ਸਰਕਾਰੀ ਰਿਹਾਇਸ ਵਿੱਚ ਸ਼ਿਫਤ ਕਰ ਦਿੱਤਾ ਗਿਆ ਹੈ।ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਨੇ ਆਪਣੀ ਮਾਂ ਨੂੰ ਦੂਜੀ ਥਾਂ 'ਤੇ ਸ਼ਿਫਟ ਕਰਨ ਦੀ ਮੰਗ ਕੀਤੀ ਸੀ। ਦੱਸਦਈਏ ਕਿ ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਮੁਫਤੀ ਨੂੰ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿੱਚ ਨਜ਼ਰਬੰਦ ਕੀਤਾ ਗਿਆ ਸੀ।

5 ਸਤੰਬਰ ਨੂੰ ਸੁਪਰੀਮ ਕੋਰਟ ਨੇ ਮਹਿਬੂਬਾ ਮੁਫਤੀ ਦੀ ਧੀ ਇਲਤਿਜਾ ਮੁਫਤੀ ਨੂੰ ਆਪਣੀ ਮਾਂ ਨਾਲ ਮਿਲਣ ਦੀ ਆਗਿਆ ਦਿੱਤੀ ਸੀ। ਇਸ ਸਮੇਂ ਦੌਰਾਨ ਇੱਕ ਸ਼ਰਤ ਇਹ ਵੀ ਰੱਖੀ ਗਈ ਸੀ ਕਿ ਉਨ੍ਹਾਂ ਨੂੰ ਪਹਿਲਾਂ ਸਬੰਧਤ ਅਧਿਕਾਰੀਆਂ ਤੋਂ ਇਜਾਜ਼ਤ ਲੈਣੀ ਪਵੇਗੀ।