ਜੰਗਲਾਤ ਜ਼ਮੀਨ ਘੁਟਾਲੇ ‘ਚ ਸਾਬਕਾ ਮੰਤਰੀ ਗਿਲਜੀਆਂ ਦਾ ਭਤੀਜਾ ਗ੍ਰਿਫਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਜੰਗਲਾਤ ਜ਼ਮੀਨ ਘੁਟਾਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਬਿਊਰੋ ਨੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਿਲਜੀਤ ਸਿੰਘ ਗਿਲਜੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਦੱਸਣਯੋਗ ਹੈ ਕਿ ਜੰਗਲਾਤ ਜ਼ਮੀਨ ਘੁਟਾਲੇ 'ਚ ਦਰਜ FIR 'ਚ ਮੁਲਜ਼ਮ ਵਜੋਂ ਸ਼ਾਮਲ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਹਾਲੇ ਤੱਕ ਫਰਾਰ ਹਨ। ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।

ਦਿਲਜੀਤ ਗਿਲਜੀਆਂ 'ਚ ਵਿਚੋਲੇ ਦਾ ਕੰਮ ਕਰਦਾ ਸੀ ਤੇ ਆਪਣੇ ਚਾਚੇ ਦੇ ਸਾਰੇ ਕਾਰੋਬਾਰ ਤੇ ਲੈਣ-ਦੇਣ ਦਾ ਰਿਕਾਰਡ ਵੀ ਰੱਖਦਾ ਸੀ। ਦਿਲਜੀਤ ਨੇ ਠੇਕੇਦਾਰਾਂ ਤੋਂ ਪੈਸੇ ਇਕੱਠੇ ਕਰਨ ਦੇ ਨਾਲ-ਨਾਲ ਵਿਭਾਗ 'ਚ ਅਧਿਕਾਰੀਆਂ ਦੇ ਤਬਾਦਲੇ, ਜੰਗਲਾਤ ਜ਼ਮੀਨ ਦੀ ਗੈਰ-ਕਾਨੂੰਨੀ ਮਾਈਨਿੰਗ, ਟ੍ਰੀ ਗਾਰਡਾਂ ਦੀ ਖਰੀਦ, ਖੂਹ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ, ਹਾਈਵੇਅ ਨੇੜੇ ਵਪਾਰਕ ਅਦਾਰਿਆਂ ਲਈ ਸਲਿੱਪ ਰੋਡ ਬਣਾਉਣ ਵਿੱਚ ਰਿਸ਼ਵਤਖੋਰੀ ਕੀਤੀ।