ਸਾਬਕਾ ਵਿਧਾਇਕ ਕੇਡੀ ਭੰਡਾਰੀ ਨੂੰ ਮਿਲੀ ਧਮਕੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਉੱਤਰੀ ਦੇ ਸਾਬਕਾ ਵਿਧਾਇਕ ਕ੍ਰਿਸ਼ਨ ਦੇਵ ਭੰਡਾਰੀ ਨੂੰ ਗੋਲਡੀ ਬਰਾੜ ਦੇ ਨਾਂ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁਲਜ਼ਮ ਨੇ ਆਪਣੀ ਪਛਾਣ ਗੋਲਡੀ ਬਰਾੜ ਦਾ ਵਿਅਕਤੀ ਦੱਸ ਕੇ 5 ਲੱਖ ਦੀ ਫਿਰੌਤੀ ਦੀ ਮੰਗ ਕੀਤੀ

ਡੀਸੀਪੀ ਜਸਕਰਨ ਤੇਜਾ ਨੇ ਦੱਸਿਆ ਕਿ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੇ ਸ਼ਿਕਾਇਤ 'ਚ ਦੱਸਿਆ ਕਿ ਉਨ੍ਹਾਂ ਨੂੰ ਇੱਕ ਵਟਸਐਪ ਕਾਲ ਆਈ। ਨੌਜਵਾਨਾਂ ਨੇ ਆਪਣੇ ਆਪ ਨੂੰ ਗੋਲਡੀ ਬਰਾੜ ਦਾ ਵਿਅਕਤੀ ਦੱਸ ਕੇ ਉਸ ਤੋਂ 5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ ਇਲਾਕੇ ਦੇ ਇੱਕ ਵਿਅਕਤੀ ਜਤਿੰਦਰ ਕੁਮਾਰ ਦਾ ਰੋਲ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜਤਿੰਦਰ ਕੁਮਾਰ ਜਲੰਧਰ ਦਾ ਰਹਿਣ ਵਾਲਾ ਹੈ ਤੇ 2000 'ਚ ਉਹ ਵਿਦੇਸ਼ ਚਲਾ ਗਿਆ ਸੀ। ਉਸ ਉਤੇ ਪਹਿਲੇ ਵੀ ਪਰਿਵਾਰਕ ਹਿੰਸਾ ਦਾ ਮੁਕੱਦਮਾ ਦਰਜ ਹੈ।

ਪੁਲਿਸ ਨੇ ਭੰਡਾਰੀ ਦੀ ਪਿਛਲੇ 4 ਦਿਨਾਂ ਦੀ ਕਾਲ ਡਿਟੇਲ ਕੱਢ ਲਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।