ਸਾਬਕਾ ਵਿਧਾਇਕ ਨਵਤੇਜ ਚੀਮਾ ਦੀ ਸੁਰੱਖਿਆ ‘ਚ ਵਾਧਾ ਕਰਨ ਦੇ ਹੁਕਮ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਲਤਾਨਪੁਰ ਲੋਧੀ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਉਨ੍ਹਾਂ ਦੀ ਸੁਰੱਖਿਆ 'ਚ ਕਟੌਤੀ ਕੀਤੇ ਜਾਣ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਕ ਹੋਰ ਝਟਕਾ ਦਿੱਤਾ ਹੈ। ਅਦਾਲਤ ਨੇ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਿੱਥੇ ਜਵਾਬ ਮੰਗ ਲਿਆ ਹੈ ।

ਨਵਤੇਜ ਚੀਮਾ ਤੋਂ ਪਹਿਲਾਂ ਪਰਮਿੰਦਰ ਸਿੰਘ ਪਿੰਕੀ ਨੇ ਸੁਰੱਖਿਆ ਕਟੌਤੀ ਨੂੰ ਚੁਣੌਤੀ ਦਿੱਤੀ ਸੀ ਤੇ ਹਾਈ ਕੋਰਟ ਨੇ ਉਨ੍ਹਾਂ ਦੀ ਸੁਰੱਖਿਆ ਵਿੱਚ ਵੀ ਵਾਧਾ ਕੀਤਾ ਸੀ ਤੇ ਸਰਕਾਰ ਕੋਲੋਂ ਜਵਾਬ ਮੰਗਿਆ ਸੀ ਤੇ ਹੁਣ ਨਵਤੇਜ ਚੀਮਾ ਦੀ ਸੁਰੱਖਿਆ ਵਧਾਉਣ ਦੀ ਹਦਾਇਤ ਕੀਤੀ ਹੈ। ਚੀਮਾ ਨੇ ਕਿਹਾ ਹੈ ਕਿ ਸੁੱਖਾ ਕਾਹਲਵਾਂ ਗਿਰੋਹ 'ਤੇ ਵਿਦੇਸ਼ਾਂ ਤੋਂ ਧਮਕੀਆਂ ਮਿਲਣ ਕਾਰਨ ਉਨ੍ਹਾਂ ਨੂੰ ਵਾਈ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ ।