ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਹੋਈ ਕੋਰਟ ‘ਚ ਪੇਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜ਼ਬਰ ਜਨਾਹ ਮਾਮਲੇ ਦੇ ਦੋਸ਼ੀ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਹੋਰ ਦੋਸ਼ੀਆਂ ਦੀ ਰਿਮਾਂਡ ਖ਼ਤਮ ਹੋਣ ਤੇ ਅੱਜ ਕੋਰਟ 'ਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਪੁਲਿਸ ਦੀ ਮੰਗ ਤੇ ਸਿਮਰਜੀਤ ਸਿੰਘ ਬੈਂਸ ਨੂੰ 2 ਦਿਨ ਰਿਮਾਂਡ ਤੇ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਬੈਂਸ ਨੇ 11 ਜੁਲਾਈ ਨੂੰ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਸੀ। ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 3 ਦਿਨ ਦੀ ਰਿਮਾਂਡ ਤੇ ਭੇਜ ਦਿੱਤਾ ਸੀ। ਇਸ ਵਿਧਵਾ ਔਰਤ ਨਾਲ ਜ਼ਬਰ ਜਨਾਹ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਔਰਤ ਨੇ ਕਮਲਜੀਤ ਸਿੰਘ , ਜਸਬੀਰ ਸਿੰਘ , ਸੁਖਚੈਨ ਸਿੰਘ ਖ਼ਿਲਾਫ਼ FIR ਦਰਜ ਕਰਨ ਲਈ ਅਦਾਲਤ 'ਚ ਚਾਰਜ਼ਸ਼ੀਟ ਦਾਇਰ ਕੀਤੀ ਸੀ।