ਲੁਧਿਆਣਾ (ਰਾਘਵ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇੰਗਲੈਂਡ ਭੇਜਣ ਦੇ ਨਾਂ 'ਤੇ ਸਾਢੇ 4 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਊਧਮ ਸਿੰਘ ਵਾਸੀ ਪਿੰਡ ਚੂਹੜਵਾਲ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਗੁਲਜ਼ਾਰ ਸਿੰਘ ਤੇ ਸੁਮਿਤ ਸਿੰਘ ਵਾਸੀ ਨਿਊ ਅਸ਼ੋਕ ਨਗਰ ਨੂੰ ਉਸ ਦੇ ਮੁੰਡਿਆਂ ਨੂੰ ਇੰਗਲੈਂਡ ਭੇਜਣ ਦੇ ਨਾਂ 'ਤੇ ਸਾਢੇ 4 ਲੱਖ ਰੁਪਏ ਦਿੱਤੇ ਸਨ, ਪਰ ਉਕਤ ਲੋਕਾਂ ਨੇ ਨਾ ਤਾਂ ਉਸ ਦੇ ਪੁੱਤ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਮਗਰੋਂ ਪੁਲਸ ਨੇ ਦੋਹਾਂ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।



