ਵਿਦੇਸ਼ ਭੇਜਣ ਦੇ ਨਾਂ ‘ਤੇ ਮਾਰੀ 12 ਲੱਖ ਰੁਪਏ ਦੀ ਠੱਗੀ, ਕੇਸ ਦਰਜ

by nripost

ਸਂਗਰੂਰ (ਰਾਘਵ): ਵਿਦੇਸ਼ ਭੇਜਣ ਦੇ ਨਾਂ 'ਤੇ 12 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਹੇਠ ਇੱਥੇ ਪੁਲਸ ਨੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਜਗਦੀਪ ਸਿੰਘ ਵਾਸੀ ਤਰੋੜਾ ਕਲਾਂ (ਪਟਿਆਲਾ) ਨੇ ਐੱਸ.ਐੱਸ.ਪੀ. ਸੰਗਰੂਰ ਨੂੰ ਦਿੱਤੀ ਦਰਖਾਸਤ 'ਚ ਦੋਸ਼ ਲਗਾਇਆ ਕਿ ਭਵਾਨੀਗੜ੍ਹ ਮਹਾਂਵੀਰ ਬਸਤੀ ਦੇ ਰਹਿਣ ਵਾਲੇ ਲਾਲ ਸਿੰਘ ਉਰਫ ਲਾਲੀ ਵੱਲੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਕਥਿਤ ਰੂਪ ਵਿਚ 12 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧੀ ਐੱਸ.ਐੱਸ.ਪੀ. ਸੰਗਰੂਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੁਲਸ ਨੇ ਸ਼ਿਕਾਇਤ ਦੇ ਅਧਾਰ 'ਤੇ ਉਕਤ ਲਾਲ ਸਿੰਘ ਉਰਫ ਲਾਲੀ ਖਿਲਾਫ਼ ਪੰਜਾਬ ਟ੍ਰੈਵਲ ਪ੍ਰੋਫੈਸ਼ਨਲਜ਼ (ਰੈਗੂਲੇਸ਼ਨ) ਐਕਟ 2014 ਤਹਿਤ ਥਾਣਾ ਭਵਾਨੀਗੜ੍ਹ ਵਿਖੇ ਪਰਚਾ ਦਰਜ ਕੀਤਾ। ਮੁਕੱਦਮੇ ਦੀ ਅਗਲੀ ਪੜਤਾਲ ਡੀ.ਐੱਸ.ਪੀ. ਭਵਾਨੀਗੜ੍ਹ ਵੱਲੋਂ ਅਮਲ 'ਚ ਲਿਆਂਦੀ ਜਾਵੇਗੀ।

More News

NRI Post
..
NRI Post
..
NRI Post
..