ਵਿਦੇਸ਼ ਭੇਜਣ ਦੇ ਨਾਂ ਤੇ ਮਾਰੀ 26 ਲੱਖ 88 ਹਜ਼ਾਰ ਰੁਪਏ ਦੀ ਠੱਗੀ

by nripost

ਫਗਵਾੜਾ (ਰਾਘਵ) : ਫਗਵਾੜਾ ਤੋਂ ਇੱਕ ਨੌਜਵਾਨ ਨੂੰ ਕਥਿਤ ਤੌਰ 'ਤੇ ਇੰਗਲੈਂਡ ਭੇਜਣ ਦੇ ਨਾਂ 'ਤੇ ਉਸ ਨਾਲ ਕਰੀਬ 26 ਲੱਖ 88 ਹਜ਼ਾਰ ਦੀ ਠੱਗੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ 'ਚ ਪੁਲਸ ਨੇ ਮੁਲਜ਼ਮ ਟ੍ਰੈਵਲ ਏਜੰਟਾਂ ਖਿਲਾਫ ਧੋਖਾਧੇਹੀ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ, ਪੀੜਤ ਨੌਜਵਾਨ ਦੇ ਪਿਤਾ ਸੋਹਨ ਲਾਲ ਪੁੱਤਰ ਪਿਆਰਾ ਲਾਲ ਵਾਸੀ ਪਿੰਡ ਭੱਲੇਵਾਲ ਥਾਣਾ ਨੂਰਮਹਿਲ ਜ਼ਿਲ੍ਹਾ ਜਲੰਧਰ ਨੇ ਥਾਣਾ ਸਿਟੀ ਫਗਵਾੜਾ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੋਸ਼ ਲਗਾਇਆ ਹੈ ਕਿ ਉਸਦੇ ਪੁੱਤਰ ਨੂੰ ਇੰਗਲੈਂਡ ਭੇਜਣ ਦੇ ਨਾਮ 'ਤੇ ਬਲਬੀਰ ਪਾਲ ਏਜੰਟ ਪੁੱਤਰ ਬ੍ਰਹਮਪਾਲ ਵਾਸੀ ਪਿੰਡ ਪੰਡੋਰੀ ਕਦ ਥਾਣਾ ਮੇਹਟਿਆਣਾ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਮਨਦੀਪ ਸਿੰਘ ਏਜੰਟ ਪੁੱਤਰ ਮਹਿੰਦਰ ਸਿੰਘ ਵਾਸੀ ਮੋਹਾਲੀ ਨੇ ਕਰੀਬ 26 ਲੱਖ 88 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਦੋਸ਼ੀਆਂ ਖਿਲਾਫ ਧੋਖਾਧੇਹੀ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਜਾਂਚ ਦਾ ਦੌਰ ਜਾਰੀ ਸੀ, ਜਦਕਿ ਦੋਵੇਂ ਮੁਲਜ਼ਮ ਪੁਲਸ ਗ੍ਰਿਫਤ ਤੋਂ ਬਾਹਰ ਚੱਲ ਰਹੇ ਦੱਸੇ ਜਾਂਦੇ ਹਨ।

More News

NRI Post
..
NRI Post
..
NRI Post
..