ਭਿੱਖੀਵਿੰਡ : ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇੱਕ ਔਰਤ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ 28 ਲੱਖ 25 ਹਜਾਰ ਰੁਪਏ ਠੱਗਣ ਦੇ ਦੋਸ਼ 'ਚ ਪਤੀ-ਪਤਨੀ ਦੇ ਖਿਲਾਫ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਮੁਲਜ਼ਮ ਅਜੇ ਫਰਾਰ ਦੱਸੇ ਜਾ ਰਹੇ ਹਨ। ਪਰਮਿੰਦਰ ਕੌਰ ਪਤਨੀ ਰਣਜੀਤ ਸਿੰਘ ਵਾਸੀ ਭਗਵਾਨਪੁਰਾ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ ਤੇ ਦੋਸ਼ ਲਗਾਇਆ ਕਿ ਉਸਦੇ ਦਾਦੇ ਨੇ ਉਸ ਨੂੰ ਵਿਦੇਸ਼ ਭੇਜਣ ਦੇ ਖਾਤਰ ਪਿਤਾ ਦੀ ਹਿੱਸੇ ਆਉਂਦੀ ਜ਼ਮੀਨ ਨੂੰ ਵੇਚ ਕੇ ਵੱਖ ਵੱਖ ਤਰੀਕਾਂ ਨੂੰ ਗੁਰਜੀਤ ਸਿੰਘ ਪੁੱਤਰ ਮੇਜਰ ਸਿੰਘ ਅਤੇ ਉਸਦੀ ਪਤਨੀ ਸਮਿੰਦਰ ਕੌਰ ਵਾਸੀ ਭਗਵਾਨਪੁਰਾ ਹਾਲ ਵਾਸੀ ਮੁਹਾਲੀ ਦੇ ਖਾਤੇ 'ਚ 28 ਲੱਖ 25 ਹਜ਼ਾਰ ਰੁਪਏ ਟਰਾਂਸਫਰ ਕਰ ਦਿੱਤੇ ਪਰ ਨਾ ਤਾਂ ਉਕਤ ਲੋਕਾਂ ਨੇ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਦੀ ਸ਼ਿਕਾਇਤ ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਕਰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ, ਜਿਨ੍ਹਾਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।



