ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ ਵਿਚ ਪੂਰਾ ਹਫਤਾ ਮੀਂਹ ਦੀ ਭਵਿੱਖਬਾਣੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੀਂਹ ਦੇ ਵਿਚਕਾਰ ਭਾਰਤ ਦੇ ਕਈ ਹਿੱਸਿਆਂ ਵਿੱਚ ਗਰਮੀ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਉੱਤਰ-ਪੂਰਬੀ ਰਾਜਾਂ 'ਚ ਵੀ ਹਲਕੀ ਬਾਰਿਸ਼ ਹੋਈ। ਭਾਰਤ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਮੀਂਹ ਪਵੇਗਾ।

ਵਿਭਾਗ ਨੇ ਕਿਹਾ ਕਿ ਉੱਤਰੀ ਪੰਜਾਬ, ਉੱਤਰੀ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਗਲੇ 5 ਦਿਨਾਂ ਦੌਰਾਨ ਹਲਕੀ ਬਾਰਿਸ਼ ਹੋਣ ਦੀ ਕਾਫੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ, 24 ਅਤੇ 26 ਫਰਵਰੀ ਦੌਰਾਨ ਬਿਹਾਰ, ਝਾਰਖੰਡ, ਉੜੀਸਾ ਅਤੇ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

More News

NRI Post
..
NRI Post
..
NRI Post
..