ਗੋਲੀਬਾਰੀ ਦੌਰਾਨ ਮਾਰੇ ਗਏ BSF ਜਵਾਨ ਬਲਜਿੰਦਰ ਕੁਮਾਰ ਦਾ ਅੱਜ ਅੰਤਿਮ ਸਸਕਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਬੀ ਐੱਸ ਐੱਫ ਸੈਕਟਰ ਖਾਸਾ ਅਟਾਰੀ ਰੋਡ ਵਿਖੇ ਡਿਊਟੀ ਤੇ ਤਾਇਨਾਤ ਇਕ ਜਵਾਨ ਨੇ ਡਿਊਟੀ ਵੱਧ ਲਾਏ ਜਾਣ ਤੇ ਅੰਨ੍ਹੇਵਾਹ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਸੀ। ਇਸ ਦੌਰਾਨ ਕਈ ਜਵਾਨ ਮਾਰੇ ਗਏ ਸਨ ਅਤੇ ਜ਼ਖਮੀ ਹੋ ਗਏ ਸਨ। ਉਨ੍ਹਾਂ ਵਿੱਚੋ ਇਕ ਜਵਾਨ ਬਲਜਿੰਦਰ ਕੁਮਾਰ ਵੀ ਸੀ ਉਸ ਦੀ ਮ੍ਰਿਤਕ ਦੇਹ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪੀ ਗਈ ਹੈ।ਜਿਸ ਦਾ ਅੱਜ ਅੰਤਿਮ ਸਸਕਾਰ ਕੀਤਾ ਜਾਵੇਗਾ।

ਦੱਸ ਦੇਈਏ ਕਿ ਬੀਤੀ ਦਿਨ ਬੀਐਸਐਫ ਦੇ ਅੰਮ੍ਰਿਤਸਰ ਮੁੱਖ ਦਫ਼ਤਰ ਖਾਸਾ ਅਟਾਰੀ ਰੋਡ ਤੇ ਸਥਿਤ ਬੀਐਸਐਫ ਦੀ ਬਟਾਲੀਅਨ 144 ਵਿਖੇ ਹੈੱਡ ਕਾਂਸਟੇਬਲ ਦੀ ਡਿਊਟੀ ਨਿਭਾ ਰਹੇ ਜਵਾਨ ਸਤੁੱਪਾ ਮਹਾਰਾਸ਼ਟਰ ਜੋ ਕਿ ਇੱਥੇ ਡਿਊਟੀ ਤੇ ਤਾਇਨਾਤ ਸੀ ਜਿਸ ਨੇ ਆਪਣੀ ਡਿਊਟੀ ਦੌਰਾਨ ਰਾਈਫਲ ਵਿਚੋਂ ਲਗਾਤਾਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਡਿਊਟੀ 'ਤੇ ਤਾਇਨਾਤ ਜਵਾਨਾਂ ਨੂੰ ਗੋਲੀਆਂ ਲੱਗੀਆਂ ਜਿਸ ਦੇ ਸਿੱਟੇ ਵਜੋਂ ਦੋ ਜਵਾਨ ਮੌਕੇ ਤੇ ਮਾਰੇ ਗਏ ਤੇ 8 ਜਵਾਨ ਗੰਭੀਰ ਰੂਪ ਵਿੱਚ ਗੋਲੀਆਂ ਵੱਜਣ ਕਾਰਨ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਵੱਧ ਡਿਊਟੀ ਲਾਏ ਜਾਣ ਤੋਂ ਸਤਾਏ ਜ਼ੁਬਾਨ ਸੁਤਪਾ ਨੇ ਇਹ ਫੈਸਲਾ ਅੱਕ ਕੇ ਲਿਆ ਤੇ ਆਪਣੀ ਡਿਊਟੀ ਰਾਈਫਲ ਨਾਲ ਇਸ ਘਟਨਾ ਨੂੰ ਇਲਜ਼ਾਮ ਦਿੱਤਾ।

More News

NRI Post
..
NRI Post
..
NRI Post
..