ਵਪਾਰੀ ਕਤਲ ਮਾਮਲੇ ‘ਚ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਦਾ ਮੁੜ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ

by jaskamal

ਪੱਤਰ ਪ੍ਰੇਰਕ : ਪਿਛਲੇ ਦਿਨੀਂ ਬਠਿੰਡਾ ਦੇ ਮਾਲ ਰੋਡ 'ਤੇ ਹਰਮਨ ਕੁਲਚੇ ਵਾਲਾ ਦੇ ਮਾਲਕ ਹਰਜਿੰਦਰ ਸਿੰਘ ਮੇਲਾ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਨੂੰ ਅੱਜ ਮੁੜ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਹਰਜਿੰਦਰ ਸਿੰਘ ਮੇਲਾ ਕਤਲ ਮਾਮਲੇ ਵਿੱਚ ਗ੍ਰਿਫਤਾਰ ਤਿੰਨ ਮੁਲਜ਼ਮਾਂ ਨੂੰ ਆਹਮਣੇ ਸਾਹਮਣੇ ਬਿਠਾ ਕੇ ਪੁੱਛਗਿਛ ਕਰਨ ਨੂੰ ਲੈ ਕੇ ਪੁਲਿਸ ਨੇ ਮੁੜ ਚਰਨਜੀਤ ਸਿੰਘ ਦਾ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਸੀ, ਪਰ ਅਦਾਲਤ ਵੱਲੋਂ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹੀ ਦਿੱਤਾ ਗਿਆ।

ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸਪੀ ਡੀ ਅਜੇ ਗਾਂਧੀ ਨੇ ਕਿਹਾ ਕਿ ਹਰਜਿੰਦਰ ਸਿੰਘ ਉਰਫ ਮੇਲਾ ਦੇ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ ਪ੍ਰੋਟੈਕਸ਼ਨ ਵਰੰਟ 'ਤੇ ਬਠਿੰਡਾ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..