‘ਆਪ’ ਦੇ ਵਿਧਾਇਕ ਨੂੰ ਗੈਂਗਸਟਰ ਬਿਸ਼ਨੋਈ ਦੇ ਗੁਰਗਿਆਂ ਨੇ ਦਿੱਤੀ ਜਾਨੋ ਮਾਰਨ ਦੀ ਧਮਕੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਖੁਦ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਸਾਥੀ ਦੱਸਣ ਵਾਲੇ ਵਿਅਕਤੀ ਸ਼ੀਤਲ ਅੰਗੂਰਾਲ ਨੂੰ ਫੋਨ ਕਰਕੇ ਜਾਨੋ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਦੋਸ਼ੀਆਂ ਵਲੋਂ ਵਿਧਾਇਕ ਹੀ ਨਹੀ ਉਨ੍ਹਾਂ ਦੇ ਪਰਿਵਾਰ ਨੂੰ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹੈ। ਜਿਸ ਨਾਲ ਪੁਲਿਸ ਵਿਭਾਗ ਵਿੱਚ ਹਫੜਾ ਦਫੜੀ ਮੱਚ ਗਈ ਹੈ।

ਇਸ ਮਾਮਲੇ ਨੂੰ ਦੇਖਦੇ ਪੁਲਿਸ ਵਿਭਾਗ ਵਲੋਂ ਵਿਧਾਇਕ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ । ਫਿਲਹਾਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ।ਪੁਲਿਸ ਦੇ ਉੱਚ ਅਧਿਕਾਰੀ ਨੇ ਕਿਹਾ ਕਿ ਇਸ ਬਾਰੇ ਪੁਲਿਸ ਅਧਿਕਾਰੀਆਂ ਵਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਧਮਕੀ ਦੇਣ ਵਾਲਿਆਂ ਨੇ ਵਿਧਾਇਕ ਕੋਲੋਂ ਪੈਸੇ ਨਹੀਂ ਮੰਗੇ ਹਨ। ਇਸ ਘਟਨਾ ਬਾਰੇ ਵਿਧਾਇਕ ਨੇ ਕੋਈ ਗੱਲ ਨਹੀਂ ਕੀਤੀ ਹੈ। ਪੁਲਿਸ ਵਲੋਂ ਕਿਹਾ ਜਾ ਰਿਹਾ ਹੈ ਕਿ ਮਾਮਲੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।