ਗੈਂਗਸਟਰ ਦਿਲਪ੍ਰੀਤ ਬਾਬਾ ਦਾ ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਕੀਤਾ ਜਾਰੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਦੇ ਸੈਕਟਰ-38 ਸਥਿਤ ਗੁਰਦੁਆਰਾ ਸਾਹਿਬ ਦੇ ਸਾਹਮਣੇ ਸਰਪੰਚ ਸਤਨਾਮ ਸਿੰਘ ਦੇ ਕਤਲ ਅਤੇ ਇੰਸ. ਅਮਨਜੋਤ ਸਿੰਘ ’ਤੇ ਗੋਲ਼ੀਆਂ ਚਲਾਉਣ ਦੇ ਮਾਮਲੇ ਵਿਚ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਅਦਾਲਤ ਵਿਚ ਪੇਸ਼ ਨਹੀਂ ਹੋਇਆ। ਇਸ ਤੋਂ ਬਾਅਦ ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤਾ।

ਇੰਸ. ਅਮਨਜੋਤ ਨੇ ਅਦਾਲਤ ਵਿਚ ਆਪਣੀ ਗਵਾਹੀ ਦਰਜ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਨੇ ਹੀ ਉਨ੍ਹਾਂ ’ਤੇ ਗੋਲ਼ੀਆਂ ਚਲਾਈਆਂ ਸਨ। ਇਹ ਘਟਨਾ ਜ਼ਿਲ੍ਹਾ ਅਦਾਲਤ ਦੇ ਸਾਹਮਣੇ ਸੈਕਟਰ-43 ਆਈ. ਐੱਸ. ਬੀ. ਟੀ. ਦੀ ਪਾਰਕਿੰਗ ਵਿਚ ਹੋਈ ਸੀ। ਬਾਬੇ ਤੋਂ ਇਲਾਵਾ ਕੇਸ ਵਿਚ ਦੋ ਹੋਰ ਮੁਲਜ਼ਮ ਵੱਖ-ਵੱਖ ਜੇਲ੍ਹਾਂ ਵਿਚ ਬੰਦ ਹਨ।

ਅਦਾਲਤ ਨੇ ਇਸ ਮਾਮਲੇ ਵਿਚ ਦੋ ਗਵਾਹਾਂ ਨੂੰ ਸੰਮਨ ਭੇਜੇ ਹਨ। ਇਨ੍ਹਾਂ ਦੋਵਾਂ ਦੀ ਹੋਣੀ ਸੀ ਪਰ ਕਿਸੇ ਕਾਰਨ ਦੋਵਾਂ ਗਵਾਹਾਂ ਨੇ ਅਦਾਲਤ ਵਿਚ ਨਾ ਆਉਣ ਦੀ ਅਰਜ਼ੀ ਲਾਈ ਸੀ, ਜਿਸ ਨੂੰ ਮਨਜ਼ੂਰ ਕਰ ਲਿਆ ਸੀ। ਹੁਣ ਅਦਾਲਤ ਨੇ ਦੋਵਾਂ ਨੂੰ ਸੰਮਨ ਭੇਜ ਕੇ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਹੈ ।