ਗੈਂਗਸਟਰ ਗੋਲਡੀ ਬਰਾੜ ਦੀ ਭੈਣ ਨੇ ਕੀਤੇ ਵੱਡੇ ਖੁਲਾਸੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੋਲਡੀ ਬਰਾੜ ਦੀ ਭੈਣ ਨੇ ਕਿਹਾ ਮੈਨੂੰ ਤਾਂ ਖੁਦ ਨਹੀਂ ਪਤਾ ਕਿਉਂ ਲੈ ਗਏ। ਉਹ ਤਾਂ ਪਿਛਲੇ ਡੇਢ ਸਾਲ ਤੋਂ ਜੇਲ੍ਹ 'ਚ ਬੰਦ ਹੈ। ਇਸ ਨਾਲ ਸਾਡਾ ਕੋਈ ਲੈਣਾ-ਦੇਣਾ ਨਹੀਂ, ਨਾ ਹੀ ਸਾਡੀ ਕੋਈ ਸਾਂਝ ਹੈ। ਸਾਨੂੰ ਸਾਡੇ ਵਕੀਲ ਨੇ ਇਸ ਦੀ ਜਾਣਕਰੀ ਦਿੱਤੀ ਸੀ ਅਤੇ ਉਹ ਤਾਂ ਹੁਸ਼ਿਆਰ ਜੇਲ੍ਹ 'ਚ ਬੰਦ ਹੈ।

ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਪੰਜਾਬ ਪੁਲਿਸ ਨੇ ਸਟੇਟਸ ਰਿਪੋਰਟ ਜਾਰੀ ਕੀਤੀ ਹੈ। ਇਸ ਰਿਪੋਰ 'ਚ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਸਟਰਮਾਈਂਡ ਮੰਨਿਆ ਹੈ। ਇਸ ਮਾਮਲੇ 'ਚ ਪੁਲਿਸ ਨੇ 4 ਸ਼ਾਰਪ ਸ਼ੂਟਰਾਂ ਦੀ ਸ਼ਨਾਖਤ ਕੀਤੀ ਹੈ ਅਤੇ ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ 10 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।