ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਐਨਕਾਊਂਟਰ ਦਾ ਡਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਜਾਣ ਦਾ ਡਰ ਹੈ। ਬਿਸ਼ਨੋਈ ਨੇ ਇਸ ਮੁੱਦੇ ਉਤੇ ਐਨਆਈਏ ਕੋਰਟ ਵਿਚ ਪਟੀਸ਼ਨ ਪਾਈ ਗਈ ਹੈ। ਅਦਾਲਤ ਨੇ ਇਸ ਪਟੀਸ਼ਨ ਨੂੰ ਨਾਲ ਦੀ ਨਾਲ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਾਰੇਂਸ ਬਿਸ਼ਨੋਈ ਗੈਂਗ ਨੇ ਲਈ ਹੈ। ਹੁਣ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਜਾਣ ਦਾ ਡਰ ਹੈ।

ਲਾਰੈਂਸ ਨੇ ਕਿਹਾ ਕਿ ਜੇ ਪੰਜਾਬ ਪੁਲੀਸ ਉਸ ਦੇ ਪ੍ਰੋਡਕਸ਼ਨ ਵਾਰੰਟ ਮੰਗਦੀ ਹੈ ਤਾਂ ਉਸ ਦਾ ਐਨਕਾਊਂਟਰ ਹੋ ਸਕਦਾ ਹੈ। ਜੇਕਰ ਉਸ ਨੂੰ ਵਾਰੰਟ ’ਤੇ ਲਿਆ ਜਾਂਦਾ ਹੈ ਤਾਂ ਉਸ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਜੇਕਰ ਪੁਲਿਸ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇ।