ਗੈਂਗਸਟਰ ਲਾਰੈਂਸ ਨੇ ਸਲਮਾਨ ਖਾਨ ਨੂੰ ਲੈ ਕੇ ਕਹਿ ਵੱਡੀ ਗੱਲ….

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਬੀਤੀ ਦਿਨੀ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦਿੱਤਾ ਸੀ। ਜਿਸ 'ਚ ਉਸ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਇਸ ਦੌਰਾਨ ਗੈਂਗਸਟਰ ਲਾਰੈਂਸ ਨੇ ਸਲਮਾਨ ਖਾਨ ਨੂੰ ਧਮਕੀ ਦਿੱਤੀ । ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸਲਮਾਨ ਖਾਨ ਨੂੰ ਧਮਕੀਆਂ ਮਿਲਿਆ ਹਨ। ਲਾਰੈਂਸ ਨੇ ਧਮਕੀ ਦਿੰਦੇ ਕਿਹਾ ਸਲਮਾਨ ਦਾ ਹੰਕਾਰ ਤੋੜ ਕੇ ਰਹਾਂਗੇ। ਲਾਰੈਂਸ ਨੇ ਕਿਹਾ ਕਿ ਸਲਮਾਨ ਖਾਨ ਨੇ ਸਾਡੇ ਸਮਾਜ ਦਾ ਅਪਮਾਨ ਕੀਤਾ ਹੈ ਤੇ ਅਸੀਂ ਚਾਹੁੰਦੇ ਹਾਂ ਕਿ ਉਹ ਸਾਰੇ ਸਮਾਜ ਕੋਲੋਂ ਮੁਆਫ਼ੀ ਮੰਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ 2022 ਵਿੱਚ ਸਮਲਮਾਂ ਖਾਨ ਨੂੰ ਚਿੱਠੀ ਰਾਹੀਂ ਧਮਕੀ ਮਿਲ ਚੁੱਕੀ ਹੈ। ਸਲਮਾਨ ਖਾਨ ਨੇ 1998 'ਚ ਕਾਲੇ ਹਿਰਨ ਦਾ ਸ਼ਿਕਾਰ ਕੀਤਾ ਸੀ। ਜਿਸ ਦਾ ਹੁਣ ਲਾਰੈਂਸ ਬਿਸ਼ਨੋਈ ਬਦਲਾ ਲੈਣਾ ਚਾਹੁੰਦਾ ਹੈ।