ਜੇਲ੍ਹ ‘ਚ ਬੈਠ ਕੇ ਚਲਾ ਰਿਹਾ ਹੈ ਗੈਂਗਸਟਰ ਸੋਸ਼ਲ ਮੀਡੀਆ,ਅਪਲੋਡ ਕੀਤੀ ਪੋਸਟ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਜੇਲ੍ਹ 'ਚੋਂ ਸਿੱਧੂ ਮੂਸੇਵਾਲਾ 'ਤੇ ਪੋਸਟ ਅਪਲੋਡ ਕਰਨ ਵਾਲੇ ਗੈਂਗਸਟਰ ਸਾਰਜ ਮਿੰਟੂ ਖ਼ਿਲਾਫ਼ FIR ਦਰਜ ਕੀਤੀ ਗਈ ਹੈ। ਜੇਲ੍ਹ 'ਚ ਬੰਦ ਗੈਂਗਸਟਰ ਅਤੇ ਮੂਸੇਵਾਲਾ ਦੇ ਕਤਲ ਦੇ ਸਹਿ-ਦੋਸ਼ੀ ਸਾਰਜ ਸੰਧੂ ਉਰਫ਼ ਮਿੰਟੂ ਦੁਆਰਾ ਕਥਿਤ ਤੌਰ 'ਤੇ ਵਰਤੇ ਗਏ ਸੋਸ਼ਲ ਮੀਡੀਆ ਅਕਾਉਂਟ 'ਤੇ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ'ਚ ਦਾਅਵਾ ਕੀਤਾ ਗਿਆ ਹੈ ਕਿ ਪੁਲਿਸ ਗਾਇਕ ਦੇ ਹਮਲਾਵਰਾਂ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋਵੇਗੀ।

ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਜੇਲ੍ਹ ਸੁਪਰਡੈਂਟ ਭੁਪਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਕੈਦੀ ਸਾਰਜ ਨੇ ਆਪਣੀ ਸੋਸ਼ਲ ਮੀਡੀਆ ਆਈਡੀ 'ਤੇ ਕੁਝ ਤਸਵੀਰਾਂ ਅਪਲੋਡ ਕੀਤੀਆਂ ਹਨ।

ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਬਠਿੰਡਾ ਜੇਲ 'ਚ ਬੰਦ ਗੈਂਗਸਟਰ ਸੰਧੂ ਨੇ ਜੇਲ 'ਚ ਕੁਝ ਫੋਟੋਆਂ ਖਿੱਚ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀਆਂ ਸਨ। ਹਾਲਾਂਕਿ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਹੈ ਕਿ ਫੋਟੋ ਬਠਿੰਡਾ ਜਾਂ ਫਿਰੋਜ਼ਪੁਰ ਜੇਲ੍ਹ ਦੀ ਹੈ।