Budget 2019: ਮਹਿੰਗਾ ਹੋਇਆ ਪੈਟਰੋਲ ਤੇ ਡੀਜ਼ਲ, ਸਰਕਾਰ ਵਧਾਏਗੀ 1% ਐਕਸਾਈਜ਼ ਡਿਊਟੀ

by mediateam

ਨਵੀਂ ਦਿੱਲੀ: Budget 2019 Petro-Diesel Price, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ 'ਚ ਬਜਟ ਪੇਸ਼ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੋਦੀ 2.0 ਸਰਕਾਰ ਨੇ ਆਪਣੇ ਪੂਰਨ ਬਜਟ 'ਚ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਧਾ ਦਿੱਤੀ ਹੈ। ਮੋਦੀ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ 1-1 ਫ਼ੀਸਦੀ ਐਕਸਾਈਜ਼ ਡਿਊਟੀ ਵਧਾਉਣ ਦਾ ਪ੍ਰਸਤਾਵ ਦਿੱਤਾ ਹੈ। ਅਜਿਹੇ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੱਧ ਜਾਣਗੀਆਂ। ਇਸ਼ ਤੋਂ ਪਹਿਲਾਂ ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਸਬੰਧੀ ਵੱਡਾ ਐਲਾਨ ਕੀਤਾ ਸੀ। ਸਰਕਾਰ ਨੇ ਇਲੈਕਟ੍ਰਿਕ ਵਾਹਨਾਂ 'ਤੇ ਜੀਐੱਸਟੀ ਘਟਾ ਦਿੱਤੀ ਹੈ। ਹੁਣ ਇਲੈਕਟ੍ਰਿਕ ਕਾਰਾਂ 'ਤੇ 12 ਫ਼ੀਸਦੀ ਦੀ ਬਜਾਏ 5 ਫ਼ੀਸਦੀ ਟੈਕਸ ਦੇਣਾ ਪਵੇਗਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
NRI Post
..