ਹੁਣ ਘਰ ਬੈਠੇ ਮਿਲੇਗਾ ਡਰਾਈਵਿੰਗ ਲਾਈਸੈਂਸ! CM ਵੱਲੋਂ ਨਵੀਂ ਸ਼ੁਰੂਆਤ

by jaskamal

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਲਈ ਆਨਲਾਈਨ ਡਰਾਈਵਿੰਗ ਲਾਈਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਹੈ ਜਿਸ ਨਾਲ ਲੋਕ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ 'ਤੇ ਸਿਰਫ਼ ਇਕ ਕਲਿੱਕ ਕਰਨ 'ਤੇ ਲਰਨਿੰਗ ਡਰਾਈਵਿੰਗ ਲਾਈਸੈਂਸ ਪ੍ਰਾਪਤ ਕਰ ਸਕਦੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਇਕ ਇਤਿਹਾਸਕ ਕਦਮ ਹੈ ਜਿਸ ਨਾਲ ਚਾਹਵਾਨ ਲੋਕ ਲਰਨਿੰਗ ਡਰਾਈਵਿੰਗ ਲਾਈਸੈਂਸ ਸੌਖੇ ਤਰੀਕੇ ਨਾਲ ਆਪਣੇ ਘਰਾਂ ਵਿਚ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸਭ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਇਹ ਪਹਿਲ ਕਦਮੀ ਕੀਤੀ ਹੈ। ਆਨਲਾਈਨ ਡਰਾਈਵਿੰਗ ਲਾਈਸੈਂਸ ਲਈ ਲੋਕ ਹੁਣ  www.sarathi.parivahan.gov.in ਉੱਤੇ ਕੀਤਾ ਜਾ ਸਕਦਾ ਅਪਲਾਈ ਹਨ। ਉਨ੍ਹਾਂ ਕਿਹਾ ਕਿ ਇਸ ਪੋਰਟਲ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਹੁਣ ਆਰ.ਟੀ.ਏ. ਦਫ਼ਤਰਾਂ/ਟਰੈਕਾਂ 'ਤੇ ਜਾਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਨਾਲ ਲੋਕ ਹੁਣ ਘਰ ਬੈਠੇ ਹੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਦੀ ਇਕ ਕਲਿੱਕ ਕਰਨ 'ਤੇ ਲਰਨਿੰਗ ਡਰਾਈਵਿੰਗ ਲਾਈਸੈਂਸ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਆਪਣਾ ਲਾਈਸੈਂਸ ਅਪਲਾਈ ਕਰ ਸਕਦੇ ਹਨ।