ਪਟਿਆਲਾ ਹਿੰਸਾ ਮਾਮਲੇ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੁਲਾਈ ਮੀਟਿੰਗ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਹਿੰਸਾ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਸੱਦੀ ਹੈ। ਜਾਣਕਾਰੀ ਮੁਤਾਬਕ ਸਿੱਖ ਅਲਆਇੰਸ ਵਲੋਂ ਇਸ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ ਹੈ।

ਧਾਰਮਿਕ ਤੋਂ ਵੱਖ ਰਾਜਨੀਤਕ ਪੱਖ ਦੀ ਗੱਲ ਕਰੀਏ ਤਾਂ 'ਆਪ' ਨੇ ਦੋਸ਼ ਲਾਇਆ ਕਿ ਪੰਜਾਬ ਦੇ ਪਟਿਆਲਾ ਜ਼ਿਲ੍ਹੇ 'ਚ ਦੋ ਧੜਿਆਂ ਵਿਚਾਲੇ ਹੋਈਆਂ ਝੜਪਾਂ ਪਿੱਛੇ ਭਾਜਪਾ ਦਾ ਹੱਥ ਹੈ 'ਤੇ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਜਲਦ ਹੀ ਇਸ ਸਬੰਧ 'ਚ 'ਵੱਡਾ ਖੁਲਾਸਾ' ਕਰੇਗੀ।

ਸ਼ਿਵ ਸੈਨਾ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਕਾਰਕੁਨਾਂ ਨੇ ਪਟਿਆਲਾ 'ਚ ਹੋਈ ਹਿੰਸਕ ਝੜਪ ਦੀ ਜਾਂਚ ਦੀ ਮੰਗ ਕੀਤੀ ਹੈ। ਪਾਰਟੀ ਦੇ ਸੂਬਾ ਬੁਲਾਰੇ ਚੰਦਰਕਾਂਤ ਚੱਢਾ ਨੇ ਕਿਹਾ ਕਿ ਪਾਰਟੀ ਦੇ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਨੇ ਡੀਜੀਪੀ ਨਾਲ ਮੁਲਾਕਾਤ ਕੀਤੀ ਸੀ ।