ਸਹੁਰਾ ਪਰਿਵਾਰ ਤੋਂ ਤੰਗ ਆ ਖੁਦ ਜਿਉਂਦੇ ਸੜ ਗਈ ਲੜਕੀ !

by vikramsehajpal

ਵੈੱਬ ਡੈਸਕ (ਸਾਹਿਬ) - ਪਿੰਡ ਚੰਨੋਂ ਦੀ ਦਿੜਬਾ ਨੇੜਲੇ ਪਿੰਡ ਸੰਤਪੁਰਾ (ਘਨੋੜ ਖੁਰਦ) ਵਿਖੇ ਵਿਆਹੀ ਇਕ ਲੜਕੀ ਵੱਲੋਂ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਤੋਂ ਤੰਗ ਪ੍ਰਸ਼ਾਨ ਹੋ ਕੇ ਖੁਦ ਨੂੰ ਅੱਗ ਲਗਾ ਕੇ ਆਤਮ ਹੱਤਿਆ ਕਰ ਲੈਣ ਦਾ ਸਮਚਾਰ ਪ੍ਰਾਪਤ ਹੋਇਆ।

ਪੁਲਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਅਧਾਰ ’ਤੇ ਮ੍ਰਿਤਕਾ ਦੇ ਪਤੀ, ਸੱਸ, ਸਹੁਰਾ, ਤਾਇਆ ਸਹੁਰਾ ਅਤੇ ਤਾਈ ਸੱਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਆਪਣੀ ਲੜਕੀ ਸੰਦੀਪ ਕੌਰ ਦਾ ਵਿਆਹ ਕਰੀਬ 13 ਸਾਲ ਪਹਿਲਾਂ ਗੁਰਪ੍ਰੀਤ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਸੰਤਪੁਰਾ (ਘਨੋੜ ਖੁਰਦ) ਥਾਣਾ ਦਿੜਬਾ ਨਾਲ ਪੂਰੇ ਰੀਤੀ ਰਿਵਾਜਾਂ ਨਾਲ ਆਪਣੀ ਹੈਸੀਅਤ ਤੋਂ ਵੱਧ ਖਰਚ ਕਰਕੇ ਕੀਤਾ ਸੀ। ਜਿਸ ਦੀ ਕੁੱਖੋਂ ਇਕ ਲੜਕੀ ਅਤੇ ਇਕ ਲੜਕੇ ਨੇ ਜਨਮ ਲਿਆ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਉਸਦਾ ਪਤੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਸਹੁਰਾ ਪਰਿਵਾਰ ਦੇ ਹੋਰ ਮੈਂਬਰ ਬਹੁਤ ਤੰਗ ਪ੍ਰੇਸ਼ਾਨ ਕਰਦੇ ਸੀ। ਜਿਸ ਸਬੰਧੀ ਉਸ ਦੀ ਲੜਕੀ ਵੱਲੋਂ ਉਨ੍ਹਾਂ ਨੂੰ ਫੋਨ ਕਰਕੇ ਇਹ ਸਾਰੀ ਗੱਲਬਾਤ ਦੱਸੀ ਜਾਂਦੀ ਸੀ।

More News

NRI Post
..
NRI Post
..
NRI Post
..