ਪ੍ਰੇਮੀ ਦੀ ਧਮਕੀ ਤੋਂ ਦੁੱਖੀ ਕੁੜੀ ਨੇ ਪੀਤੀ ਜ਼ਹਿਰੀਲੀ ਦਵਾਈ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਦੇ ਇਕ ਪਿੰਡ ਦੀ ਰਹਿਣ ਵਾਲੀ 20 ਸਾਲਾ ਲੜਕੀ ਨੇ ਆਪਣੇ ਕਥਿਤ ਪ੍ਰੇਮੀ ਵਲੋਂ ਬਲੈਕਮੇਲ ਕਰਨ ਦੀ ਧਮਕੀ ਦੇ ਕੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਉਣਾ ਪਿਆ।

ਪੀੜਤ ਲੜਕੀ ਨੇ ਕਿਹਾ ਕਿ ਕਰੀਬ 7-8 ਮਹੀਨੇ ਪਹਿਲਾਂ ਉਸਦੀ ਇੰਸਟਾਗ੍ਰਾਮ ਰਾਹੀਂ ਬਲਵਿੰਦਰ ਸਿੰਘ ਨਾਲ ਮਿੱਤਰਤਾ ਹੋਈ ਸੀ, ਉਹ ਦੋਵੇਂ ਗੱਲਬਾਤ ਕਰਨ ਲੱਗ ਪਏ 'ਤੇ ਸਾਡੇ ਆਪਸੀ ਸਬੰਧ ਵੀ ਬਣ ਗਏ।

ਪੀੜਤਾ ਨੇ ਦੋਸ਼ ਲਾਇਆ ਕਿ ਦੋਸ਼ੀ ਉਸ ਨੂੰ ਬਲੈਕਮੇਲ ਕਰਨ ਲੱਗ ਪਿਆ 'ਤੇ ਮੇਰੀ ਮਰਜ਼ੀ ਦੇ ਬਿਨਾਂ ਵੀ ਮੇਰੇ ਨਾਲ ਕਈ ਵਾਰ ਜਬਰ-ਜ਼ਨਾਹ ਕੀਤਾ। ਉਸਨੇ ਕਿਹਾ ਕਿ ਮੈਨੂੰ ਇਨਾਂ ਮਜ਼ਬੂਰ ਕਰ ਦਿੱਤਾ ਕਿ ਮੈਨੂੰ ਤੰਗ ਆ ਕੇ ਜ਼ਹਿਰੀਲੀ ਦਵਾਈ ਪੀਣੀ ਪਈ । ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।