IELTS ਦੀ ਫ਼ੀਸਾਂ ਭਰਵਾ ਕੁੜੀ ਨੇ ਵਿਆਹ ਤੋਂ ਕੀਤਾ ਇਨਕਾਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਅਧੀਨ ਪੈਂਦੇ ਪਿੰਡ ਮੀਨੀਆਂ ਦੇ ਦਿਲਪ੍ਰੀਤ ਸਿੰਘ ਨੇ ਆਪਣਾ ਪਿਆਰ ਪ੍ਰਵਾਨ ਨਾ ਚੜ੍ਹਦਾ ਦੇਖ ਕੇ ਖ਼ੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਸਾਡੇ ਮੁੰਡੇ ਦਿਲਪ੍ਰੀਤ ਸਿੰਘ ਇਕ ਕੁੜੀ ਦੇ ਨਾਲ ਕਥਿਤ ਤੌਰ ’ਤੇ ਪ੍ਰੇਮ ਸਬੰਧ ਸਨ।

ਕੁੜੀ ਨੂੰ ਆਈਲੈਟਸ ਕਰਵਾਉਣ ਲਈ ਦਿਲਪ੍ਰੀਤ ਸਿੰਘ ਨੇ ਇਸ ਕਾਰਨ ਫ਼ੀਸਾਂ ਭਰੀਆਂ ਸਨ ਕਿ ਉਹ ਉਕਤ ਕੁੜੀ ਨਾਲ ਵਿਆਹ ਕਰਵਾ ਕੇ ਵਿਦੇਸ਼ ਦੀ ਉਡਾਰੀ ਮਾਰੇਗਾ ਪਰ ਜਦੋਂ ਹੀ ਕੁੜੀ ਨੇ ਆਈਲੈਟਸ ਵਿਚੋਂ ਚੰਗੇ ਬੈਂਡ ਹਾਸਲ ਕਰ ਲਏ ਤਾਂ ਦਿਲਪ੍ਰੀਤ ਸਿੰਘ ਦੇ ਨਾਲ ਕੁੜੀ'ਤੇ ਪਰਿਵਾਰਕ ਮੈਂਬਰ ਕਥਿਤ ਤੌਰ ’ਤੇ ਵਿਆਹ ਤੋਂ ਆਨਾਕਾਨੀ ਕਰਨ ਲੱਗੇ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਕੁਝ ਦਿਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗਾ'ਤੇ ਫਿਰ ਉਸਨੇ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ , ਜਿੱਥੇ ਦਿਲਪ੍ਰੀਤ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।