
ਤਰਨਤਾਰਨ (ਰਾਘਵ): ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਹਵਾਲਾਤੀਆਂ ਕੋਲੋਂ 5 ਮੋਬਾਈਲ, 5 ਸਿੰਮ ਕਾਰਡ ਬਰਾਮਦ ਹੋਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ 6 ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸ ਰਾਜ ਨੇ ਦੱਸਿਆ ਕਿ ਜੇਲ੍ਹ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਤਹਿਤ ਹਵਾਲਾਤੀ ਜੋਗਿੰਦਰ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਕਾਜੀਕੋਟ ਕੋਲੋਂ ਇਕ ਟੱਚ ਸਕ੍ਰੀਨ ਮੋਬਾਈਲ ਸਮੇਤ ਸਿੰਮ, ਹਵਾਲਾਤੀ ਅਸੀਸ ਪੁੱਤਰ ਵਿਜੇ ਕੁਮਾਰ ਵਾਸੀ ਖੇਮਕਰਨ ਕੋਲੋਂ 1 ਟੱਚ ਸਕ੍ਰੀਨ ਮੋਬਾਈਲ ਸਮੇਤ ਸਿਮ, ਜਤਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਲੁਧਿਆਣਾ ਕੋਲੋਂ ਇਕ ਟੱਚ ਸਕ੍ਰੀਨ ਮੋਬਾਈਲ ਸਮੇਤ ਸਿੰਮ ਅਤੇ ਨਵਪ੍ਰੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਘੱਨੂਪੁਰ ਕਾਲੇ ਕੋਲੋਂ ਇਕ ਟੱਚ ਸਕ੍ਰੀਨ ਮੋਬਾਈਲ ਸਮੇਤ ਸਿੰਮ ਬਰਾਮਦ ਹੋਇਆ।
ਇਸੇ ਤਰ੍ਹਾਂ ਹਵਾਲਾਤੀ ਕਰਨ ਦੇਵਗਨ ਪੁੱਤਰ ਰਾਕੇਸ਼ ਕੁਮਾਰ ਵਾਸੀ ਛੇਹਰਟਾ ਅਤੇ ਜੋਬਨਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਨੌਸ਼ਹਿਰਾ ਢਾਲਾ ਕੋਲੋਂ 1 ਮੋਬਾਈਲ ਸਮੇਤ ਸਿਮ ਬਰਾਮਦ ਹੋਇਆ ਹੈ। ਓਧਰ ਥਾਣਾ ਗੋਇੰਦਵਾਲ ਸਾਹਿਬ ਵਿਚ ਇਨ੍ਹਾਂ ਮੁਲਜ਼ਮਾਂ ਦੇ ਖ਼ਿਲਾਫ਼ ਪ੍ਰੀਜ਼ਨ ਐਕਟ ਅਧੀਨ ਵੱਖ-ਵੱਖ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।