ਸੋਨ ਤਮਗਾ ਜਿੱਤ ਨੀਰਜ ਚੋਪੜਾ ਨੇ ਰਚਿਆ ਇਤਿਹਾਸ

by vikramsehajpal

ਟੋਕੀਓ (ਦੇਵ ਇੰਦਰਜੀਤ) : ਜੈਵਲਿਨ ਥ੍ਰੋਅ ’ਚ ਨੀਰਜ ਚੋਪੜਾ ਨੇ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਟੋਕੀਓ ਓਲੰਪਿਕ 2020 ’ਚ ਭਾਰਤ ਆਪਣੇ ਨਾਮ 6 ਤਮਗੇ ਕਰ ਚੁੱਕਾ ਹੈ, ਜਿਸ ’ਚ 2 ਚਾਂਦੀ ਅਤੇ 4 ਕਾਂਸੀ ਦੇ ਤਮਗੇ ਸ਼ਾਮਲ ਹਨ। ਉਥੇ 12 ਸਾਲਾਂ ਬਾਅਦ ਕਿਸੇ ਖਿਡਾਰੀ ਨੇ ਸੋਨ ਤਮਗਾ ਜਿੱਤਿਆ ਹੈ। ਇਸ ਤੋਂ ਪਹਿਲਾਂ 2008 ’ਚ ਸ਼ੂਟਿੰਗ ਵਿਚ ਅਭਿਨਵ ਬਿੰਦਰਾ ਨੇ ਸੋਨ ਤਮਗਾ ਜਿੱਤਿਆ ਸੀ।ਟੋਕੀਓ ਓਲੰਪਿਕ 2020 ’ਚ ਭਾਰਤ ਨੂੰ ਪਹਿਲਾ ਸੋਨ ਤਮਗਾ ਦਿਵਾਉਣ ਵਾਲੇ ਨੀਰਜ ਚੋਪੜਾ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਵਧਾਈ। ਨੀਰਜ ਚੋਪੜਾ ਦੇ ਸੋਨ ਤਮਗਾ ਜਿੱਤਣ ਦੇ ਨਾਲ ਹੀ ਪੂਰੇ ਦੇਸ਼ ’ਚ ਖੁਸ਼ੀ ਦਾ ਮਾਹੌਲ ਹੈ।