ਪੱਤਰ ਪ੍ਰੇਰਕ : ਜਲੰਧਰ ਤੋਂ ਦਿੱਲੀ ਜਾਣ ਵਾਲੇ ਲੋਕਾਂ ਲਈ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ। ਪਤਾ ਲੱਗਾ ਹੈ ਕਿ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਦਿੱਲੀ ਲਈ ਫਲਾਈਟ ਜਲਦੀ ਸ਼ੁਰੂ ਹੋ ਰਹੀ ਹੈ। ਸੂਤਰਾਂ ਤੋਂ ਮਿਲੀ ਖ਼ਬਰ ਅਨੁਸਾਰ ਪਹਿਲੀ ਉਡਾਣ 23 ਮਾਰਚ ਤੋਂ ਆਦਮਪੁਰ ਹਵਾਈ ਅੱਡੇ ਤੋਂ ਉਡਾਣ ਭਰੇਗੀ। ਫਲਾਈਟ ਦੇ ਸਮੇਂ ਦੀ ਜਾਣਕਾਰੀ ਅਜੇ ਜਾਰੀ ਨਹੀਂ ਕੀਤੀ ਗਈ ਹੈ ਪਰ ਪਤਾ ਲੱਗਾ ਹੈ ਕਿ ਇਹ ਫਲਾਈਟ ਦੁਪਹਿਰ ਤੋਂ ਬਾਅਦ ਆਦਮਪੁਰ ਤੋਂ ਉਡਾਣ ਭਰੇਗੀ ਅਤੇ ਗਾਜ਼ੀਆਬਾਦ ਦੇ ਹਿੰਡਨ ਹਵਾਈ ਅੱਡੇ 'ਤੇ ਉਤਰੇਗੀ। ਸਟਾਰ ਏਅਰ ਕੰਪਨੀ ਦੀ ਇਹ ਉਡਾਣ ਰੋਜ਼ਾਨਾ ਚੱਲੇਗੀ। ਇਸ ਦਾ ਸਮਾਂ ਸਾਰਣੀ ਅਗਲੇ ਦੋ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਦਾ ਉਦਘਾਟਨ ਕੀਤਾ ਸੀ। ਆਦਮਪੁਰ ਹਵਾਈ ਅੱਡਾ 40 ਏਕੜ ਵਿੱਚ ਫੈਲਿਆ ਹੋਇਆ ਹੈ ਅਤੇ ਨਵਾਂ ਟਰਮੀਨਲ 6 ਹਜ਼ਾਰ ਵਰਗ ਫੁੱਟ ਵਿੱਚ ਬਣਾਇਆ ਗਿਆ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਉਡਾਣ ਵੀ ਸ਼ੁਰੂ ਹੋ ਸਕਦੀ ਹੈ। ਜਿਸ ਦਾ ਸੰਚਾਲਨ ਸਰਕਾਰੀ ਕੰਪਨੀ ਕਰੇਗੀ।