ਬਠਿੰਡਾ ਵਾਸੀਆਂ ਲਈ ਖੁਸ਼ਖਬਰੀ, ਮੁੱਖ ਮੰਤਰੀ ਨੇ ਮੁਲਤਾਨੀਆਂ ਰੋਡ ਪੁਲ ਦਾ ਕੀਤਾ ਉਦਘਾਟਨ

by nripost

ਬਠਿੰਡਾ (ਨੇਹਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮੁਲਤਾਨੀਆ ਰੋਡ ’ਤੇ ਰੇਲ ਪਟੜੀਆਂ ਉੱਪਰ ਨਵੇਂ ਬਣੇ ਪੁਲ ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਮੌਸਮ ਦੀ ਖਰਾਬੀ ਕਾਰਨ ਪ੍ਰੋਗਰਾਮ ਵਿੱਚ ਦੇਰੀ ਨਾਲ ਪੁੱਜਣ ਲਈ ਖ਼ਿਮਾ ਵੀ ਮੰਗੀ। ਉਨ੍ਹਾਂ ਦੱਸਿਆ ਕਿ ਕਰੀਬ ਇੱਕ ਕਿਲੋਮੀਟਰ ਲੰਮੇ ਇਸ ਪੁਲ ਦੀ ਉਸਾਰੀ ਦਾ ਕੰਮ 11 ਸਤੰਬਰ 2023 ਨੂੰ ਸ਼ੁਰੂ ਹੋਇਆ ਸੀ।

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਹ ‘ਲੋਕ ਮਿਲਣੀ’ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ ਅਤੇ ਪਿੰਡ ਨਰੂਆਣਾ ਵਿੱਚ ਇੱਕ ਲਾਇਬ੍ਰੇਰੀ ਦਾ ਉਦਘਾਟਨ ਵੀ ਕਰਨਗੇ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ ਵਿੱਚ ਵੱਖ-ਵੱਖ ਜਮਾਤਾਂ ਦੇ ਸਿਲੇਬਸਾਂ ਦੀਆਂ ਕਿਤਾਬਾਂ ਅਤੇ ਸਾਹਿਤਕ ਪੁਸਤਕਾਂ ਵੀ ਰੱਖੀਆਂ ਗਈਆਂ ਹਨ।

ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ 14 ਜਨਵਰੀ ਨੂੰ ਮਾਘੀ ਮੇਲੇ ’ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਕਾਨਫਰੰਸ ਵਿੱਚ ਪਹੁੰਚਣ ਲਈ ਲੋਕਾਂ ਨੂੰ ਪੁਰਜ਼ੋਰ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਬਠਿੰਡਾ ਨਾਲ ਸਬੰਧਿਤ ਵਿਧਾਇਕਾਂ ਤੋਂ ਇਲਾਵਾ ਵੱਖ-ਵੱਖ ਅਦਾਰਿਆਂ ਦੇ ਚੇਅਰਮੈਨ, ਪ੍ਰਧਾਨ, ‘ਆਪ’ ਦੇ ਆਗੂਆਂ ਅਤੇ ਬਠਿੰਡਾ ਵਾਸੀ ਹਾਜ਼ਰ ਸਨ।

More News

NRI Post
..
NRI Post
..
NRI Post
..