ਪੰਜਾਬ ਦੇ ਸਕੂਲਾਂ ਲਈ ਖੁਸ਼ਖਬਰੀ, ਸਿੱਖਿਆ ਮੰਤਰੀ ਨੇ ਕੀਤਾ ਵੱਡਾ ਐਲਾਨ

by nripost

ਚੰਡੀਗੜ੍ਹ (ਰਾਘਵ): ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੇ ਹਰੇਕ ਪ੍ਰਾਇਮਰੀ ਸਕੂਲ ਲਈ 5,000 ਰੁਪਏ, ਹਰੇਕ ਮਿਡਲ ਸਕੂਲ ਲਈ 13,000 ਰੁਪਏ ਜਦੋਂਕਿ ਹਰੇਕ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਲਈ 15,000 ਰੁਪਏ ਅਲਾਟ ਕੀਤੇ ਗਏ ਹਨ। ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਿਤਾਬਾਂ ਦੀ ਖਰੀਦ ਲਈ ਸੂਚੀ ਤਿਆਰ ਕਰਨ ਵਾਸਤੇ ਮਾਹਿਰਾਂ ਦੀ ਇਕ ਸੂਬਾ ਪੱਧਰੀ ਕਮੇਟੀ ਗਠਿਤ ਕੀਤੀ ਗਈ ਹੈ। ਇਹ ਕਮੇਟੀ ਵਿਦਿਆਰਥੀਆਂ ਨੂੰ ਉੱਚ-ਗੁਣਵੱਤਾ ਅਤੇ ਵੱਖ-ਵੱਖ ਸ਼੍ਰੇਣੀਆਂ ਦੀ ਪੜ੍ਹਨ ਸਮੱਗਰੀ ਪ੍ਰਦਾਨ ਕਰਨ ਲਈ ਕਿਤਾਬਾਂ ਦੀ ਬਾਰੀਕੀ ਨਾਲ ਸਮੀਖਿਆ ਅਤੇ ਚੋਣ ਕਰੇਗੀ ਤਾਂ ਜੋ ਵਿਦਿਆਰਥੀਆਂ ਦੇ ਵਿਦਿਅਕ ਅਤੇ ਬੌਧਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਏਗੀ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੇਰਾ ਟੀਚਾ ਪੰਜਾਬ ਨੂੰ ਦੇਸ਼ ਭਰ ਵਿਚ ਸਿੱਖਿਆ ਪ੍ਰਣਾਲੀ ਵਿਚ ਮੋਹਰੀ ਸੂਬਾ ਬਣਾਉਣਾ ਹੈ। ਮੈਂ ਨਿੱਜੀ ਤੌਰ 'ਤੇ ਸਕੂਲਾਂ ਦਾ ਦੌਰਾ ਕਰ ਰਿਹਾ ਹਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਫੀਡਬੈਕ ਲੈ ਰਿਹਾ ਹਾਂ ਅਤੇ ਉਸ ਜਾਣਕਾਰੀ ਦੀ ਵਰਤੋਂ ਭਵਿੱਖੀ ਨੀਤੀਆਂ ਘੜ੍ਹਨ ਲਈ ਕਰ ਰਿਹਾ ਹਾਂ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਅੰਤਿਮ ਪ੍ਰੀਖਿਆਵਾਂ ਉਪਰੰਤ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰਨ। ਉਨ੍ਹਾਂ ਸਾਹਿਤ, ਸਮਾਜ, ਵਿਰਾਸਤ, ਸੱਭਿਆਚਾਰ ਅਤੇ ਵਿਸ਼ਵ ਬਾਰੇ ਗਿਆਨ ਪ੍ਰਾਪਤ ਕਰਨ ਵਿੱਚ ਕਿਤਾਬਾਂ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਵੱਲੋਂ ਮੌਜੂਦਾ ਸਕੂਲ ਲਾਇਬ੍ਰੇਰੀਆਂ ਨੂੰ ਆਧੁਨਿਕ ਬਣਾਉਣ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦਾ ਹਾਣੀ ਬਣਾਉਣ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

More News

NRI Post
..
NRI Post
..
NRI Post
..