ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਹਟਾਉਣ ਦੇ ਹੁਕਮ ਸਰਕਾਰ ਨੇ ਲਏ ਵਾਪਸ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਹਟਾਉਣ ਦੇ ਹੁਕਮ ਵਾਪਸ ਲੈ ਲਏ ਹਨ। ਵਿਰੋਧੀ ਧਿਰਾਂ ਨੇ ਤਿੱਖਾ ਹਮਲਾ ਕਿਹਾ ਕਿ 'ਮੁੱਖ ਮੰਤਰੀ ਨੇ ਖਾਲਿਸਤਾਨੀਆਂ ਅੱਗੇ ਗੋਡੇ ਟੇਕੇ ਹਨ।

ਜਿਕਰਯੋਗ ਹੈ ਕਿ ਜਲੰਧਰ ਬੱਸ ਅੱਡੇ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਸਰਕਾਰੀ ਬੱਸਾਂ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ ਲਗਾਉਣ ਨੂੰ ਲੈ ਕੇ ਵਿਵਾਦ ਹੋ ਗਿਆ ਹੈ । ਦਲ ਖ਼ਾਲਸਾ ਦੇ ਕਾਰਕੁੰਨ ਹੱਥਾਂ 'ਚ ਪੋਸਟਰ ਲੈ ਕੇ ਪਹੁੰਚੇ ਬੱਸ ਸਟੈਂਡ ਪੁੱਜ ਗਏ।