ਪਟਿਆਲਾ ਝੜਪ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਵਿਖੇ ਹੋਏ ਟਕਰਾਅ ਨੂੰ ਲੈ ਕੇ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਆਮ ਆਦਮੀ ਪਾਰਟੀ ਸਰਕਾਰ ਨੇ ਸ਼ਾਂਤੀ ਤੇ ਕਾਨੂੰਨੀ ਵਿਵਸਥਾ ਬਣਾਏ ਰੱਖਣ ਲਈ ਪਟਿਆਲਾ 'ਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਹ ਨਾਈਟ ਕਰਫਿਊ 29 ਅਪ੍ਰੈਲ ਸ਼ਾਮ 7 ਵਜੇ ਤੋਂ 30 ਅਪ੍ਰੈਲ ਸਵੇਰੇ 6 ਵਜੇ ਤੱਕ ਲਾਗੂ ਰਹੇਗਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ ਤਾਂ ਕਿ ਕਿਸੇ ਪ੍ਰਕਾਰ ਦੀ ਕੋਈ ਉਲੰਘਣਾ ਨਾ ਹੋ ਸਕੇ।

ਜ਼ਿਕਰਯੋਗ ਹੈ ਕਿ ਸਿੱਖ ਜਥੇਬੰਦੀਆਂ ਵੱਲੋਂ ਖ਼ਾਲਿਸਤਾਨ ਦੇ ਹੱਕ ਅਤੇ ਹਿੰਦੂ ਜਥੇਬੰਦੀਆਂ ਵੱਲੋਂ ਖ਼ਾਲਿਸਤਾਨ ਦੇ ਖ਼ਿਲਾਫ਼ ਮਾਰਚ ਕੱਢਣ ਦੇ ਐਲਾਨ ਕਾਰਨ ਦੋਵਾਂ ਧਿਰਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਇਕੱਤਰ ਹੋਣ ਕਾਰਨ ਟਕਰਾਅ ਵਾਲੇ ਹਾਲਾਤ ਬਣੇ ਹੋਏ ਹਨ। ਇਥੇ ਕਾਲੀ ਮਾਤਾ ਮੰਦਰ ਦੇ ਨੇੜੇ ਮਾਲ ਰੋਡ ’ਤੇ ਦੋਵਾਂ ਧਿਰਾਂ ਦਰਮਿਆਨ ਪਥਰਾਅ ਹੋਇਆ, ਕਾਰਨ ਪੁਲਿਸ ਨੂੰ ਹਵਾਈ ਫਾਇਰ ਕਰਨੇ ਪਏ।