ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਸਰਕਾਰ ਦਾ ਨਵਾਂ ਫੁਰਮਾਨ

by jaskamal

ਨਿਊਜ਼ ਡੈਸਕ : ਪੰਜਾਬ 'ਚ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਸੂਬਾ ਸਰਕਾਰ ਦਾ ਨਵਾਂ ਫਰਮਾਨ ਜਾਰੀ ਹੋਇਆ। ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਆਪਣੇ ਪਹਿਲੇ ਫ਼ੈਸਲੇ ਤੋਂ ਯੂ ਟਰਨ ਲੈ ਲਿਆ ਹੈ। ਪੰਜਾਬ ਸਰਕਾਰਨ ਨੇ ਫ਼ੈਸਲਾ ਕੀਤਾ ਕਿ ਗਰਮੀਆਂ ਛੁੱਟੀਆਂ 1 ਜੂਨ ਤੋਂ ਹੋਣਗੀਆਂ।

ਇਸ ਤੋਂ ਪਹਿਲਾਂ ਸਰਕਾਰ ਨੇ ਫ਼ੈਸਲਾ ਲਿਆ ਸੀ ਕਿ ਅੱਤ ਦੀ ਗਰਮੀ ਨੂੰ ਦੇਖਦੇ ਹੋਏ 16 ਮਈ ਤੋਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਪਰ ਹੁਣ ਪੰਜਾਬ ਸਰਕਾਰ ਨੇ ਆਪਣੇ ਫ਼ੈਸਲੇ ਤੋਂ ਯੂਟਰਨ ਲੈ ਲਿਆ ਹੈ। 1 ਜੂਨ ਤੋਂ ਸਕੂਲਾਂ ਵਿੱਚ ਛੁੱਟੀਆਂ ਕਰਨ ਐਲਾਨ ਪਿੱਛੇ ਸਰਕਾਰ ਦਾ ਤਰਕ ਹੈ ਕਿ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਦੇ ਦਿੱਤੇ ਗਏ ਸੁਝਾਅ ਨੂੰ ਵੇਖਦੇ ਹੋਏ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਸਕੂਲ ਦਾ ਸਮਾਂ ਪ੍ਰਾਇਮਰੀ ਸਵੇਰੇ 7 ਵਜੇ ਤੋਂ 11.00 ਵਜੇ ਤੱਕ ਅਤੇ ਮਿਡਲ, ਹਾਈ ਤੇ ਸੀਨੀਅਰ ਸਕੂਲ ਸਵੇਰੇ 7 ਵਜੇ ਤੋਂ 12.30 ਵਜੇ ਤੱਕ ਲੱਗਣਗੇ।